ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਵਿਚ ਇਕ ਤੇਜ਼ ਰਫ਼ਤਾਰ ਟਰੱਕ ਅਤੇ ਯਾਤਰੀ ਵਾਹਨ ਦੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਅਸੂਦ ਵਿਚ ਦਾਪੋਲੀ-ਹਰਨੇ ਰੋਡ ’ਤੇ ਉਸ ਸਮੇਂ ਵਾਪਰਿਆ, ਜਦੋਂ ਹਰਨੇ ਤੋਂ ਦਾਪੋਲੀ ਜਾਣ ਵਾਲੀ ਸੜਕ ’ਤੇ ਗਲਤ ਦਿਸ਼ਾ ਵੱਲ ਜਾ ਰਹੇ ਟਰੱਕ ਨੇ ਇਕ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ 'ਚ 15 ਯਾਤਰੀ ਸਵਾਰ ਸਨ।
ਉਨ੍ਹਾਂ ਦੱਸਿਆ ਕਿ 5 ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਨੇ ਹਸਪਤਾਲ 'ਚ ਦਮ ਤੋੜਿਆ। ਉਨ੍ਹਾਂ ਦੱਸਿਆ ਕਿ 7 ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਅਤੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਰਾਹਤ ਫੰਡ 'ਚੋਂ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਮਿਸਰ ’ਚ ਰਹਿ ਰਹੇ ਭਾਰਤੀ ਭਾਈਚਾਰੇ ਨੇ PM ਨਰਿੰਦਰ ਮੋਦੀ ਨੂੰ ਦੱਸਿਆ 'ਭਾਰਤ ਦਾ ਨਾਇਕ'
NEXT STORY