ਬੇਮੇਤਰਾ (ਭਾਸ਼ਾ)- ਛੱਤੀਸਗੜ੍ਹ ਦੇ ਬੇਮੇਤਰਾ ਜ਼ਿਲ੍ਹੇ 'ਚ ਸੜਕ ਹਾਦਸੇ 'ਚ 5 ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਠੀਆ ਪਿੰਡ ਕੋਲ ਇਕ ਪਿਕਅੱਪ ਵਾਹਨ ਐਤਵਾਰ ਰਾਤ ਇਕ ਹੋਰ ਮਾਲਕ ਵਾਹਕ ਵਾਹਨ ਨਾਲ ਟਕਰਾ ਗਿਆ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ 5 ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਪਥਰਾ ਪਿੰਡ ਦੇ ਲੋਕ ਪਿਕਅੱਪ ਵਾਹਨ 'ਚ ਸਵਾਰ ਹੋ ਕੇ ਇਕ ਪਰਿਵਾਰਕ ਪ੍ਰੋਗਰਾਮ 'ਚ ਸ਼ਾਮਲ ਹੋਣ ਤਿਰੈਯਾ ਪਿੰਡ ਗਏ ਸਨ ਅਤੇ ਐਤਵਾਰ ਰਾਤ ਜਦੋਂ ਉਹ ਪਰਤ ਰਹੇ ਸਨ, ਉਦੋਂ ਪਿਕਅੱਪ ਵਾਹਨ ਸੜਕ ਕਿਨਾਰੇ ਖੜ੍ਹੇ ਇਕ ਛੋਟੇ ਟਰੱਕ ਨਾਲ ਟਕਰਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ 8 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਭੂਰੀ ਨਿਸ਼ਾਦ (50), ਨੀਰਾ ਸਾਹੂ (55), ਗੀਤਾ ਸਾਹੂ (60) ਅਗਨੀਆ ਸਾਹੂ (60), ਖੁਸ਼ਬੂ ਸਾਹੂ (39), ਮਧੂ ਸਾਹੂ (5), ਰਿਕੇਸ਼ ਨਿਸ਼ਾਦ (6) ਅਤੇ ਟਵਿੰਕਲ ਨਿਸ਼ਾਦ (6) ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 23 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਪੁਲਸ ਦਲ ਰਵਾਨਾ ਕੀਤਾ ਗਿਆ ਅਤੇ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ 2 ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ 'ਚੋਂ ਚਾਰ ਲੋਕਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਰਾਏਪੁਰ 'ਚ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗ੍ਰਿਫਤਾਰੀ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
NEXT STORY