ਰਾਜਨਾਂਦਗਾਂਵ (ਭਾਸ਼ਾ)- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਮ੍ਰਿਤਕਾਂ 'ਚ 5 ਸਕੂਲੀ ਬੱਚੇ ਵੀ ਸ਼ਾਮਲ ਹਨ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਮਨੀ ਥਾਣਾ ਖੇਤਰ ਦੇ ਅਧੀਨ ਜੋਰਾਤਰਾਈ ਪਿੰਡ 'ਚ ਸੋਮਵਾਰ ਦੁਪਹਿਰ ਕਰੀਬ 1.30 ਵਜੇ ਅਸਮਾਨੀ ਬਿਜਲੀ ਡਿੱਗਣ ਨਾਲ 5 ਸਕੂਲੀ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਰਾਜਨਾਂਦਗਾਂਵ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਮੋਹਿਤ ਗਰਗ ਨੇ ਕਿਹਾ,''ਸ਼ੁਰੂਆਤੀ ਜਾਣਕਾਰੀ ਅਨੁਸਾਰ, ਬਿਜਲੀ ਡਿੱਗਣ ਨਾਲ 5 ਸਕੂਲੀ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ, ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।'' ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਸੁਪਰਡੈਂਟ ਅਨੁਸਾਰ ਉਹ ਅਤੇ ਰਾਜਨਾਂਦਗਾਂਵ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਦਸੇ ਵਾਲੀ ਜਗ੍ਹਾ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦੇ ਸੰਬੰਧ 'ਚ ਪੂਰੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਆ ਸਿੰਘਾ ਨੇ ਜਿੱਤਿਆ 'ਮਿਸ ਇੰਡੀਆ 2024' ਦਾ ਖਿਤਾਬ , ਉਰਵਸ਼ੀ ਰੌਤੇਲਾ ਨੇ ਪਹਿਨਾਇਆ ਤਾਜ
NEXT STORY