ਬਿਜਨੌਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਥਾਣਾ ਕੀਰਤਪੁਰ ਦੇ ਇਕ ਪਿੰਡ 'ਚ 8 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬੱਚੀ ਨੂੰ ਜੰਗਲ 'ਚ ਲਿਜਾ ਕੇ ਜਬਰ ਜ਼ਿਨਾਹ ਕਰਨ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਸ ਖੇਤਰ ਅਧਿਕਾਰੀ ਦੇਸ਼ ਦੀਪਕ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਘਰ ਕੋਲ ਖੇਡ ਰਹੀ 8 ਸਾਲਾ ਬੱਚੀ ਨੂੰ ਪਿੰਡ ਦੇ ਹੀ ਵਿਜੇਂਦਰ ਨਾਮੀ ਇਕ ਵਿਅਕਤੀ ਨੇ ਲਾਲਚ ਦਿੱਤਾ ਅਤੇ ਉਸ ਨੂੰ ਜੰਗਲ 'ਚ ਲਿਜਾ ਕੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬ੍ਰਿਟੇਨ ’ਚ ਰੱਖੇ 100 ਟਨ ਸੋਨੇ ਨੂੰ ਵਾਪਸ ਲਿਆਉਣ ਦਾ ਕੋਈ ਹੋਰ ਮਤਲਬ ਨਾ ਕੱਢਿਆ ਜਾਵੇ : ਦਾਸ
NEXT STORY