ਮੁੰਬਈ (ਵਾਰਤਾ)- ਮਹਾਰਾਸ਼ਟਰ ਸ਼ਿਵ ਸੈਨਾ (ਸ਼ਿੰਦੇ ਸਮੂਹ) ਦੇ ਨੇਤਾ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੀ ਸ਼ਿੰਦੇ ਨੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਦੱਸਣਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ਅਤੇ ਰਾਜ 'ਚ ਨਵੀਂ ਸਰਕਾਰ ਬਣਾਉਣ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸ਼੍ਰੀ ਸ਼ਿੰਦੇ ਨੇ ਆਪਣਾ ਅਸਤੀਫ਼ਾ ਦੇ ਦਿੱਤਾ।
ਇਸ ਦੇ ਨਾਲ ਹੀ ਰਾਜ 'ਚ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ। ਰਾਜ 'ਚ ਮੌਜੂਦਾ ਸਰਕਾਰ ਦਾ ਕਾਰਜਕਾਲ ਅੱਜ ਖ਼ਤਮ ਹੋ ਰਿਹਾ ਹੈ। ਸ਼੍ਰੀ ਸ਼ਿੰਦੇ, ਸ਼੍ਰੀ ਦੇਵੇਂਦਰ ਫੜਨਵੀਸ ਅਤੇ ਸ਼੍ਰੀ ਅਜੀਤ ਪਵਾਰ ਨਾਲ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ। ਇਸ ਵਿਚ ਰਾਜਪਾਲ ਨੇ ਸ਼੍ਰੀ ਸ਼ਿੰਦੇ ਨੂੰ ਰਾਜ 'ਚ ਨਵੀਂ ਸਰਕਾਰ ਦੇ ਗਠਨ ਤੱਕ ਕਾਰਜਵਾਹਕ ਵਜੋਂ ਕੰਮ ਕਰਨ ਨੂੰ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ
NEXT STORY