ਗ੍ਰੇਟਰ ਨੋਇਡਾ : ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਬੂਪੁਰਾ ਥਾਣਾ ਖੇਤਰ ਦੇ ਪਿੰਡ ਕਾਲੂਪੁਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ 30 ਲੱਖ ਰੁਪਏ ਦੇ ਮੁਆਵਜ਼ੇ ਦੀ ਵੰਡ ਨੂੰ ਲੈ ਕੇ ਹੋਏ ਪਰਿਵਾਰਕ ਵਿਵਾਦ ਵਿੱਚ ਇੱਕ ਵੱਡੇ ਭਰਾ ਨੇ ਕਥਿਤ ਤੌਰ 'ਤੇ ਆਪਣੇ ਹੀ ਛੋਟੇ ਭਰਾ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ 25 ਸਾਲਾ ਸੁਖਦੇਵ ਤਿੰਨ ਦਿਨ ਪਹਿਲਾਂ ਆਪਣੇ ਮੋਟਰਸਾਈਕਲ 'ਤੇ ਘਰੋਂ ਨਿਕਲਿਆ ਸੀ ਅਤੇ ਉਦੋਂ ਤੋਂ ਹੀ ਲਾਪਤਾ ਸੀ। ਐਤਵਾਰ ਸਵੇਰੇ ਪਿੰਡ ਦੇ ਬਾਹਰ ਇੱਕ ਖੇਤ ਵਿੱਚੋਂ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ। ਲਾਸ਼ ਦੇ ਕੋਲ ਇੱਕ ਟੁੱਟਿਆ ਹੋਇਆ ਮੋਟਰਸਾਈਕਲ ਅਤੇ ਹੈਲਮੇਟ ਪਿਆ ਸੀ, ਜਿਸ ਕਾਰਨ ਪਹਿਲੀ ਨਜ਼ਰੇ ਇਹ ਮਾਮਲਾ ਸੜਕ ਹਾਦਸਾ ਜਾਪ ਰਿਹਾ ਸੀ।
ਹਾਲਾਂਕਿ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਸ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਦੱਸਿਆ ਹੈ। ਇਲਜ਼ਾਮ ਹੈ ਕਿ ਮੁਆਵਜ਼ੇ ਦੀ 30 ਲੱਖ ਰੁਪਏ ਦੀ ਰਕਮ ਨੂੰ ਲੈ ਕੇ ਵੱਡੇ ਭਰਾ ਹਰਕੇਸ਼ ਦਾ ਸੁਖਦੇਵ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੇ ਚਲਦਿਆਂ ਹਰਕੇਸ਼ ਨੇ ਆਪਣੇ ਸਹੁਰੇ ਅਤੇ ਪੁੱਤਰ ਨਾਲ ਮਿਲ ਕੇ ਸੁਖਦੇਵ ਦੇ ਸਿਰ 'ਤੇ ਕਿਸੇ ਭਾਰੀ ਵਸਤੂ ਨਾਲ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮਾਮਲੇ ਨੂੰ ਹਾਦਸਾ ਦਿਖਾਉਣ ਦੀ ਕੋਸ਼ਿਸ਼ ਕੀਤੀ।
ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮ ਵੱਡੇ ਭਰਾ, ਭਤੀਜੇ ਅਤੇ ਸਹੁਰੇ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਗ੍ਰੇਟਰ ਨੋਇਡਾ ਦੇ ਵਧੀਕ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਫਿਲਹਾਲ ਫਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਪੂਰੇ ਮਾਮਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੋਇਡਾ 'ਚ ਦਰਦਨਾਕ ਹਾਦਸਾ: 18ਵੀਂ ਮੰਜ਼ਿਲ ਤੋਂ ਡਿੱਗ ਕੇ ਮਹਿਲਾ ਮਜ਼ਦੂਰ ਦੀ ਮੌਤ
NEXT STORY