ਨੈਸ਼ਨਲ ਡੈਸਕ : ਸਰਕਾਰ 2025 ਵਿੱਚ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ 'ਆਯੂਸ਼ਮਾਨ ਜੀਵਨ ਵੰਦਨਾ ਯੋਜਨਾ' ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਬਜ਼ੁਰਗਾਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹੋਵੇਗਾ। ਸਿਹਤ ਵਿਭਾਗ ਨੇ ਇਸ ਸਕੀਮ ਦੀ ਫਾਈਲ ਤਿਆਰ ਕਰਕੇ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਇਸ ਯੋਜਨਾ ਵਿੱਚ ਸੂਬੇ ਦੇ ਕਰੀਬ 32 ਲੱਖ ਬਜ਼ੁਰਗਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 12 ਲੱਖ ਲੋਕ ਪਹਿਲਾਂ ਹੀ ਆਯੁਸ਼ਮਾਨ ਯੋਜਨਾ ਵਿੱਚ ਰਜਿਸਟਰਡ ਹਨ। ਹੁਣ ਉਨ੍ਹਾਂ ਨੂੰ ਵੱਖਰੀ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ। ਸਕੀਮ ਤਹਿਤ ਬਜ਼ੁਰਗਾਂ ਦੀ ਪਛਾਣ ਆਧਾਰ ਕਾਰਡ ਰਾਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਇਸ ਸਕੀਮ ਦੇ ਤਹਿਤ ਯੋਗ ਬਜ਼ੁਰਗ ਆਨਲਾਈਨ ਜਾਂ ਆਫਲਾਈਨ ਰਜਿਸਟਰ ਕਰ ਸਕਦੇ ਹਨ। ਆਨਲਾਈਨ ਰਜਿਸਟ੍ਰੇਸ਼ਨ ਲਈ www.beneficiary.nha.gov.in 'ਤੇ ਅਪਲਾਈ ਕੀਤਾ ਜਾ ਸਕਦਾ ਹੈ। ਆਫਲਾਈਨ ਰਜਿਸਟ੍ਰੇਸ਼ਨ ਲਈ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਜਾ ਕੇ ਅਰਜ਼ੀ ਦਿੱਤੀ ਜਾ ਸਕਦੀ ਹੈ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਜ਼ਰੂਰੀ ਹੋਵੇਗਾ। ਜੇਕਰ ਕੋਈ ਮੋਬਾਈਲ ਨਹੀਂ ਹੈ, ਤਾਂ ਬਾਇਓਮੈਟ੍ਰਿਕ ਵਿਧੀ ਦੀ ਵਰਤੋਂ ਕੀਤੀ ਜਾਵੇਗੀ। 770 ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਇਲਾਜ ਲਈ ਸੇਵਾਵਾਂ ਉਪਲਬਧ ਹੋਣਗੀਆਂ। ਇਸ ਸਕੀਮ ਨੂੰ ਹੋਰ ਸਰਲ ਬਣਾਉਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਈਲ ਐਪ ਵੀ ਤਿਆਰ ਕੀਤੀ ਹੈ, ਜਿਸ ਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ। ਇਹ ਸਕੀਮ ਬਜ਼ੁਰਗਾਂ ਲਈ ਸਿਹਤ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਸਕੀਮ ਦੀਆਂ ਕੁਝ ਖ਼ਾਸ ਗੱਲ਼ਾਂ-
. 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਲੋਕ ਇਸ ਦੇ ਹੋਣਗੇ ਯੋਗ।
. ਆਧਾਰ ਕਾਰਡ ਰਾਹੀਂ ਕੀਤੀ ਜਾਵੇਗੀ ਪਛਾਣ।
ਇੰਝ ਕਰੋ ਰਜਿਸਟ੍ਰੇਸ਼ਨ:
ਇਹ ਵੀ ਪੜ੍ਹੋ - ਪਾਕਿਸਤਾਨ ਨੇ ਕੀਤੀ AIRSTRIKE, 15 ਲੋਕਾਂ ਦੀ ਮੌਤ
ਆਨਲਾਈਨ ਰਜਿਸਟ੍ਰੇਸ਼ਨ:
. www.beneficiary.nha.gov.in 'ਤੇ ਅਪਲਾਈ ਕਰੋ।
. ਆਧਾਰ ਲਿੰਕ ਕਰੋ, ਨਾਮ ਜੋੜੋ ਅਤੇ ਈ-ਕੇਵਾਈਸੀ ਪੂਰਾ ਕਰੋ।
. ਨਾਮ ਰਜਿਸਟ੍ਰੇਸ਼ਨ ਹੁੰਦੇ ਹੀ ਸਥਿਤੀ ਦਿਖਾਈ ਦੇਵੇਗੀ।
ਆਫਲਾਈਨ ਰਜਿਸਟ੍ਰੇਸ਼ਨ:
. ਕਿਸੇ ਵੀ ਮਾਨਤਾ ਪ੍ਰਾਪਤ ਹਸਪਤਾਲ ਤੋਂ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ।
. ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੀ ਜ਼ਰੂਰਤ।
. ਜੇਕਰ ਕੋਈ ਮੋਬਾਈਲ ਜਾਂ OTP ਨਹੀਂ ਹੈ, ਤਾਂ ਬਾਇਓਮੈਟ੍ਰਿਕਸ ਦੀ ਵਰਤੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ
ਕੈਟਾਗਰੀ:
. ਸੂਬੇ ਵਿੱਚ 32 ਲੱਖ ਬਜ਼ੁਰਗਾਂ ਦੀ ਪਛਾਣ ਕੀਤੀ ਗਈ ਹੈ।
. ਇਨ੍ਹਾਂ ਵਿੱਚੋਂ 12 ਲੱਖ ਬਜ਼ੁਰਗ ਆਯੁਸ਼ਮਾਨ ਯੋਜਨਾ ਵਿੱਚ ਪਹਿਲਾਂ ਹੀ ਰਜਿਸਟਰਡ ਹਨ, ਪਰ ਹੁਣ ਉਨ੍ਹਾਂ ਲਈ ਵੱਖਰੀ ਸ਼੍ਰੇਣੀ ਬਣਾਈ ਜਾਵੇਗੀ।
ਇਲਾਜ ਦੀਆਂ ਸਹੂਲਤਾਂ:
. 770 ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਮੁਫ਼ਤ ਇਲਾਜ।
. ਹਸਪਤਾਲਾਂ ਦੀ ਸੂਚੀ ਅਤੇ ਸਕੀਮ ਦੀ ਜਾਣਕਾਰੀ ਘਰ ਬੈਠੇ ਆਨਲਾਈਨ ਵੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਉਪਭੋਗਤਾ ਸੁਰੱਖਿਆ ਦੀ ਮਜ਼ਬੂਤੀ ਲਈ ਲਾਂਚ ਕੀਤੇ ਨਵੇਂ ਪਲੇਟਫਾਰਮ
NEXT STORY