ਅਹਿਮਦਾਬਾਦ (ਭਾਸ਼ਾ) : ਗੁਜਰਾਤ ਵਿਚ ਅਹਿਮਦਾਬਾਦ ਦੇ ਬੋਪਲ ਇਲਾਕੇ ਵਿਚ ਇਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਇਕ 65 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ 22 ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਬੋਪਲ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 10.40 ਵਜੇ 21 ਮੰਜ਼ਿਲਾ 'ਇਸਕਾਨ ਪਲੈਟਿਨਾ' ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ ਅੱਗ ਲੱਗ ਗਈ। ਅੱਗ ਜਲਦੀ ਹੀ ਇਮਾਰਤ ਦੀ 21ਵੀਂ ਮੰਜ਼ਿਲ ਤੱਕ ਫੈਲ ਗਈ। ਉਨ੍ਹਾਂ ਦੱਸਿਆ ਕਿ 200 ਤੋਂ ਵੱਧ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਕਈ ਵਾਹਨਾਂ ਨੂੰ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚਾਇਆ ਗਿਆ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ 'ਇਲੈਕਟ੍ਰਿਕ ਡਕਟ' 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਪਰ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਬਜ਼ੁਰਗ ਔਰਤ ਮਿਲਾਬੇਨ ਸ਼ਾਹ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਤੜਕੇ 6 ਵਜੇ ਤੱਕ ਅੱਗ ਬੁਝਾਉਣ ਦਾ ਕੰਮ ਜਾਰੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੀਆਂ ਸੜਕਾਂ 'ਤੇ ਇਨ੍ਹਾਂ 4 ਨਿਯਮਾਂ ਦੀ ਅਣਦੇਖੀ ਕਰਨੀ ਪਵੇਗੀ ਮਹਿੰਗੀ, 20 ਹਜ਼ਾਰ ਦਾ ਲੱਗੇਗਾ ਜੁਰਮਾਨਾ
NEXT STORY