ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਚੋਣ ਸੰਬੰਧੀ ਕਾਨੂੰਨੀ ਪ੍ਰਬੰਧਾਂ ਦੇ ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੱਛਮੀ ਬੰਗਾਲ 'ਚ 7 ਅਧਿਕਾਰੀਆਂ ਨੂੰ ਗੰਭੀਰ ਦੁਰਵਿਵਹਾਰ, ਡਿਊਟੀ 'ਚ ਲਾਪਰਵਾਹੀ ਅਤੇ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (ਐੱਸਆਈਆਰ) ਨਾਲ ਸੰਬੰਧਤ ਕਾਨੂੰਨੀ ਸ਼ਕਤੀਆਂ ਦੀ ਦੁਰਵਰਤੋਂ ਦੇ ਦੋਸ਼ਾਂ 'ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਸਾਰੇ ਅਧਿਕਾਰੀ ਚੋਣ ਕਮਿਸ਼ਨ ਲਈ ਸਹਾਇਕ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਵਜੋਂ ਕੰਮ ਕਰ ਰਹੇ ਸਨ।
ਬੂਥ ਪੱਧਰੀ ਅਧਿਕਾਰੀ, ਚੋਣ ਰਜਿਸਟਰੇਸ਼ਨ ਅਧਿਕਾਰੀ ਅਤੇ ਉਨ੍ਹਾਂ ਦੇ ਸਹਾਇਕ ਸੂਬਾ ਸਰਕਾਰ ਦੇ ਕਰਮਚਾਰੀ ਹੁੰਦੇ ਹਨ, ਜੋ ਵੋਟਰ ਸੂਚੀ ਨੂੰ ਅਪਡੇਟ ਕਰਨ ਅਤੇ ਚੋਣਾਂ ਕਰਵਾਉਣ 'ਚ ਮਦਦ ਲਈ ਡੈਪੂਟੇਸ਼ਨ 'ਤੇ ਕੰਮ ਕਰਦੇ ਹਨ। ਆਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸੂਬੇ ਦੀ ਮੁੱਖ ਸਕੱਤਰ ਨੰਦਿਨੀ ਚੱਕਰਵਤਰੀ ਨੂੰ ਨਿਰਦੇਸ਼ ਦਿੱਤਾ ਹੈ ਕਿ ਸੰਬੰਧਤ ਅਧਿਕਾਰੀ ਆਪਣੇ-ਆਪਣੇ ਵਿਭਾਗ ਰਾਹੀਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਤੁਰੰਤ ਅਨੁਸ਼ਾਸਨਾਤਮਕ ਕਾਰਵਾਈ ਸ਼ੁਰੂ ਕਰਨ ਅਤੇ ਇਸ ਦੀ ਜਾਣਕਾਰੀ ਕਮਿਸ਼ਨ ਨੂੰ ਦੇਣ। ਚੋਣ ਕਮਿਸ਼ਨ ਅਤੇ ਪੱਛਮੀ ਬੰਗਾਲ ਵਿਚਾਲੇ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ ਨੂੰ ਲੈ ਕੇ ਪਹਿਲਾਂ ਤੋਂ ਹੀ ਟਕਰਾਅ ਦੀ ਸਥਿਤੀ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Surya Grahan: ਕੱਲ੍ਹ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ ਸੂਤਕ ਕਾਲ ਵੈਧ ਹੋਵੇਗਾ ਜਾਂ ਨਹੀਂ
NEXT STORY