ਨਵੀਂ ਦਿੱਲੀ- ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਆਸਾਮ ਅਤੇ ਪੁਡੂਚੇਰੀ 'ਚ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਸ਼ਾਮ 4 ਵਜੇ ਪੱਤਰਕਾਰ ਸੰਮੇਲਨ ਬੁਲਾਇਆ ਹੈ। ਪੱਤਰਕਾਰ ਸੰਮੇਲਨ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਦੋਵੇਂ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਮੌਜੂਦ ਰਹਿਣਗੇ।
ਕਮਿਸ਼ਨ ਇਸ ਮਹੀਨੇ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦੌਰਾ ਕਰ ਕੇ ਚੋਣ ਤਿਆਰੀਆਂ ਦਾ ਜਾਇਜ਼ਾ ਲੈ ਚੁੱਕਿਆ ਹੈ। ਕਮਿਸ਼ਨ ਨੇ ਇਨ੍ਹਾਂ ਸੂਬਿਆਂ 'ਚ ਸਿਆਸੀ ਦਲਾਂ, ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਆਸਾਮ ਵਿਧਾਨ ਸਭਾ ਦਾ ਕਾਰਜਕਾਲ 20 ਮਈ, ਕੇਰਲ ਵਿਧਾਨ ਸਭਾ ਦਾ 23 ਮਈ ਨੂੰ, ਤਾਮਿਲਨਾਡੂ ਵਿਧਾਨ ਸਭਾ ਦਾ 20 ਮਈ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਦਾ 7 ਮਈ ਨੂੰ ਅਤੇ ਪੁਡੂਚੇਰੀ ਵਿਧਾਨ ਸਭਾ ਦਾ ਕਾਰਜਕਾਲ 15 ਜੂਨ ਨੂੰ ਖ਼ਤਮ ਹੋ ਰਿਹਾ ਹੈ। ਇਨ੍ਹਾਂ ਤਰੀਕਾਂ ਤੋਂ ਪਹਿਲਾਂ ਉੱਥੇ ਨਵੀਂ ਵਿਧਾਨ ਸਭਾ ਦਾ ਗਠਨ ਕੀਤਾ ਜਾਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੇਪਰਾਂ 'ਚ Top ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਦੇ ਤੋਹਫ਼ੇ ਨੇ ਕਰ'ਤਾ ਹੈਰਾਨ ! ਹੈਲੀਕਾਪਟਰ 'ਚ...
NEXT STORY