ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਰਾਸ਼ਟਰਪਤੀ ਚੋਣਾਂ 18 ਜੁਲਾਈ ਨੂੰ ਹੋਣਗੀਆਂ। 21 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਦਾ ਐਲਾਨ ਕੀਤਾ ਜਾਵੇਗਾ। ਰਾਜੀਵ ਕੁਮਾਰ ਨੇ ਵਿਗਿਆਨ ਭਵਨ ਤੋਂ ਪੱਤਰਕਾਰ ਸੰਮੇਲਨ 'ਚ ਦੱਸਿਆ ਕਿ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਪੱਤਰ 29 ਜੂਨ ਤੱਕ ਦਾਖ਼ਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 30 ਜੂਨ ਨੂੰ ਕਰਵਾਈ ਜਾਵੇਗੀ ਅਤੇ ਨਾਮ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 2 ਜੁਲਾਈ ਰੱਖੀ ਗਈ ਹੈ। ਉਨਾਂ ਦੱਸਿਆ ਕਿ ਚੋਣ ਪ੍ਰਕਿਰਿਆ 25 ਜੁਲਾਈ 2022 ਤੱਕ ਸੰਪੰਨ ਹੋ ਜਾਵੇਗੀ। ਵੋਟ ਦੇਣ ਲਈ 1,2,3 ਲਿੱਖ ਕੇ ਪਸੰਦ ਦੱਸਣੀ ਹੋਵੇਗੀ। ਪਹਿਲੀ ਪਸੰਦ ਨਾ ਦੱਸਣ 'ਤੇ ਵੋਟ ਰੱਦ ਹੋ ਜਾਵੇਗੀ। ਚੋਣਾਂ 'ਚ ਵੋਟਿੰਗ ਲਈ ਵਿਸ਼ੇਸ਼ ਇੰਕ ਵਾਲਾ ਪੈੱਨ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਲੋਕਾਂ ਨੂੰ 16 ਜੂਨ ਤੋਂ ਮਿਲ ਸਕਦੀ ਹੈ ਗਰਮੀ ਤੋਂ ਰਾਹਤ : ਮੌਸਮ ਵਿਭਾਗ
ਉੱਥੇ ਹੀ ਇਸ ਦੌਰਾਨ ਰਾਜਨੀਤਕ ਦਲ ਕੋਈ ਵਹਿਪ ਜਾਰੀ ਨਹੀਂ ਕਰ ਸਕਦੇ ਹਨ। ਸੰਸਦ ਅਤੇ ਵਿਧਾਨ ਸਭਾਵਾਂ 'ਚ ਵੋਟਿੰਗ ਹੋਵੇਗੀ। ਰਾਜ ਸਭਾ ਦੇ ਜਨਰਲ ਸਕੱਤਰ ਚੋਣ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਖ਼ਤਮ ਹੋ ਰਿਹਾ ਹੈ ਅਤੇ ਅਗਲੀਆਂ ਰਾਸ਼ਟਰਪਤੀ ਚੋਣਾਂ ਇਸ ਤੋਂ ਪਹਿਲਾਂ ਹੀ ਹੋਣੀਆਂ ਹਨ। ਰਾਸ਼ਟਰਪਤੀ ਨੂੰ ਚੁਣਨ ਲਈ ਆਮ ਲੋਕ ਵੋਟਿੰਗ ਨਹੀਂ ਕਰਦੇ। ਇਸ ਲਈ ਜਨਤਾ ਵਲੋਂ ਚੁਣੇ ਗਏ ਪ੍ਰਤੀਨਿਧੀ ਅਤੇ ਉੱਚ ਸਦਨ ਦੇ ਪ੍ਰਤੀਨਿਧੀ ਵੋਟ ਪਾਉਂਦੇ ਹਨ। ਜਿਵੇਂ ਦੋਹਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੇ ਮੈਂਬਰ ਰਾਸ਼ਟਰਪਤੀ ਚੋਣਾਂ 'ਚ ਵੋਟ ਪਾਉਣਗੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਲੋਕਾਂ ਨੂੰ 16 ਜੂਨ ਤੋਂ ਮਿਲ ਸਕਦੀ ਹੈ ਗਰਮੀ ਤੋਂ ਰਾਹਤ : ਮੌਸਮ ਵਿਭਾਗ
NEXT STORY