ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੋਮਵਾਰ ਨੂੰ ਝਾਰਖੰਡ ਕੇਡਰ ਦੇ ਸਭ ਤੋਂ ਸੀਨੀਅਰ IPS ਅਧਿਕਾਰੀ ਅਜੈ ਕੁਮਾਰ ਸਿੰਘ ਨੂੰ ਸੂਬੇ ਦਾ ਨਵਾਂ ਪੁਲਸ ਡਾਇਰੈਕਟਰ ਜਨਰਲ (DGP) ਨਿਯੁਕਤ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਇਹ ਕਦਮ ਅਨੁਰਾਗ ਗੁਪਤਾ ਨੂੰ ਝਾਰਖੰਡ ਦੇ ਕਾਰਜਕਾਰੀ DGP ਦੇ ਅਹੁਦੇ ਤੋਂ ਹਟਾਉਣ ਤੋਂ ਕੁਝ ਦਿਨ ਬਾਅਦ ਚੁੱਕਿਆ ਹੈ।
ਸਿੰਘ 1989 ਬੈਚ ਦੇ ਭਾਰਤੀ ਪੁਲਸ ਸੇਵਾ ਅਧਿਕਾਰੀ (IPS) ਹਨ। ਉਨ੍ਹਾਂ ਨੂੰ ਤਿੰਨ IPS ਅਧਿਕਾਰੀਆਂ ਦੇ ਪੈਨਲ ਵਿਚੋਂ ਚੁਣਿਆ ਗਿਆ ਸੀ ਜਿਨ੍ਹਾਂ ਦੇ ਨਾਵਾਂ ਦੀ ਸੂਬਾ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਸੀ। ਸੂਬਾ ਸਰਕਾਰ ਨੇ ਇਹ ਤਿੰਨ ਨਾਮ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ ਕਾਰਜਕਾਰੀ DGP ਅਨੁਰਾਗ ਗੁਪਤਾ ਨੂੰ ਪਿਛਲੀਆਂ ਚੋਣਾਂ ਵਿਚ ਚੋਣ-ਸਬੰਧਤ ਗੜਬੜੀਆਂ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਕਾਰਨ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਭੇਜੇ ਸਨ। ਝਾਰਖੰਡ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਵੇਗੀ।
ਦੋ ਬੱਸਾਂ 'ਚ ਲੱਗੀ ਭਿਆਨਕ ਅੱਗ, ਅੰਦਰ ਸੁੱਤੇ ਪਏ ਸੀ ਡਰਾਈਵਰ
NEXT STORY