ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਮੇਂ ਹੀ ਵੱਖ-ਵੱਖ ਸੂਬਿਆਂ ਦੀਆਂ 65 ਸੀਟਾਂ ਲਈ ਜ਼ਿਮਨੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਕਮਿਸ਼ਨ ਨੇ ਸ਼ੁੱਕਰਵਾਰ ਨੂੰ ਜਾਰੀ ਬਿਆਨ 'ਚ ਕਿਹਾ ਕਿ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀਆਂ 64 ਸੀਟਾਂ ਅਤੇ ਇਕ ਸੰਸਦੀ ਸੀਟ 'ਤੇ ਜ਼ਿਮਨੀ ਚੋਣਾਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਕਰਵਾਈਆਂ ਜਾਣਗੀਆਂ।
ਦੱਸਣਯੋਗ ਹੈ ਕਿ 29 ਨਵੰਬਰ ਤੋਂ ਪਹਿਲਾਂ ਬਿਹਾਰ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਅੱਜ ਇਨ੍ਹਾਂ ਸੀਟਾਂ ਬਾਰੇ ਕਮਿਸ਼ਨ ਦੀ ਬੈਠਕ ਹੋਈ ਅਤੇ ਉਸ 'ਚ ਵੱਖ-ਵੱਖ ਸੂਬਿਆਂ ਦੇ ਮੁੱਖ ਸਕੱਤਰ, ਮੁੱਖ ਚੋਣ ਅਧਿਕਾਰੀਆਂ ਆਦਿ ਦੀ ਰਿਪੋਰਟ ਅਤੇ ਸੁਝਾਅ 'ਤੇ ਵਿਚਾਰ ਕੀਤਾ ਗਿਆ ਅਤੇ ਉੱਥੇ ਪੈਣ ਵਾਲੇ ਮੀਂਹ ਤੋਂ ਇਲਾਵਾ ਕੋਵਿਡ-19 ਨੂੰ ਵੀ ਧਿਆਨ 'ਚ ਰੱਖ ਕੇ ਇਹ ਫੈਸਲਾ ਕੀਤਾ ਗਿਆ ਕਿ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਨੇੜੇ-ਤੇੜੇ ਹੀ ਇਨ੍ਹਾਂ ਸੀਟਾਂ ਲਈ ਵੀ ਜ਼ਿਮਨੀ ਚੋਣਾਂ ਹੋਣਗੀਆਂ। ਕਮਿਸ਼ਨ ਨੇ ਕਿਹਾ ਹੈ ਕਿ ਕਮਿਸ਼ਨ ਉੱਚਿਤ ਸਮੇਂ 'ਤੇ ਜਲਦ ਹੀ ਬਿਹਾਰ ਵਿਧਾਨ ਸਭਾ ਚੋਣਾਂ ਅਤੇ ਇਨ੍ਹਾਂ ਸੀਟਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕਰੇਗਾ।
ਹਿਮਾਚਲ 'ਚ ਕੋਰੋਨਾ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮ੍ਰਿਤਕਾਂ ਦਾ ਅੰਕੜਾ 47 ਹੋਇਆ
NEXT STORY