ਨਵੀਂ ਦਿੱਲੀ— ਚੋਣ ਕਮਿਸ਼ਨ ਨੂੰ 'ਆਪ' ਸ਼ਾਸਤ ਦਿੱਲੀ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੇ ਤਿੰਨ ਨਗਰ ਨਿਗਮਾਂ ਵਿਰੁੱਧ ਚੋਣ ਜ਼ਾਬਤਾ ਦੀ ਉਲੰਘਣਾ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਵਲੋਂ ਵੱਖ-ਵੱਖ ਪ੍ਰੋਜੈਕਟਾਂ 'ਤੇ ਚੋਣ ਜ਼ਾਬਤਾ ਉਲੰਘਣਾ ਲਾਗੂ ਹੋਣ ਤੋਂ ਪਹਿਲਾਂ ਕੰਮ ਸ਼ੁਰੂ ਕਰਨ ਅਤੇ ਇਨ੍ਹਾਂ ਦੀ ਮਨਜ਼ੂਰੀ ਬਾਅਦ 'ਚ ਲੈਣ ਦੀਆਂ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਸੀ.ਈ.ਓ. ਨੇ ਸਰਕਾਰ ਦੇ ਵੱਖ-ਵੱਖ ਪ੍ਰਮੁੱਖਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਿਰਫ ਉਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਚਾਲੂ ਰੱਖਿਆ ਜਾਵੇ, ਜਿਨ੍ਹਾਂ ਦੀ ਮਨਜ਼ੂਰੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਲਈ ਗਈ ਸੀ।
ਦੱਸਣਯੋਗ ਹੈ ਕਿ 17ਵੀਂ ਲੋਕ ਸਭਾ ਚੋਣਾਂ ਲਈ 7 ਪੜਾਵਾਂ 'ਚ 11 ਅਪ੍ਰੈਲ ਤੋਂ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦੀ 10 ਮਾਰਚ ਨੂੰ ਚੋਣ ਕਮਿਸ਼ਨ ਵਲੋਂ ਐਲਾਨ ਕੀਤੇ ਜਾਣ ਦੇ ਨਾਲ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਸੀ.ਈ.ਓ. ਨੂੰ ਜਨਪ੍ਰਤੀਨਿਧੀਆਂ ਅਤੇ ਹੋਰ ਸਰੋਤਾਂ ਤੋਂ ਮਿਲੀਆਂ ਸ਼ਿਕਾਇਤਾਂ 'ਚ ਉਨ੍ਹਾਂ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਦਾ ਕੰਮ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਪਰ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਨ ਦੀ ਮਨਜ਼ੂਰੀ ਬਾਅਦ 'ਚ ਲਈ ਗਈ। ਚੋਣ ਜ਼ਾਬਤਾ ਦੀ ਪਾਲਣਾ ਯਕੀਨੀ ਕਰਨ ਦੇ ਉਪਾਵਾਂ ਦੀ ਦਿਸ਼ਾ 'ਚ ਕਮਿਸ਼ਨ ਵਲੋਂ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਦਿੱਲੀ 'ਚ ਹੁਣ ਤੱਕ 2.25 ਲੱਖ ਪੋਸਟਰ, ਬੈਨਰ ਹਟਾਏ ਜਾ ਚੁਕੇ ਹਨ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ 'ਚ ਚੋਣ ਜ਼ਾਬਤਾ ਦੀ ਉਲੰਘਣਾ ਨੂੰ ਲੈ ਕੇ 74 ਐੱਫ.ਆਈ.ਆਰ. ਵੀ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 'ਚੋਂ 9 ਐੱਫ.ਆਈ.ਆਰ. 'ਆਪ' ਵਿਰੁੱਧ, 6 ਭਾਜਪਾ ਅਤੇ ਇਕ ਕਾਂਗਰਸ ਵਿਰੁੱਧ ਦਰਜ ਕੀਤੀ ਗਈ।
ਮੋਦੀ ਅਮੀਰਾਂ ਦਾ ਧਿਆਨ ਰੱਖਦੇ, ਕਾਂਗਰਸ ਗਰੀਬਾਂ ਲਈ ਕੰਮ ਕਰਦੀ ਹੈ: ਰਾਹੁਲ ਗਾਂਧੀ
NEXT STORY