ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵਲੋਂ ਗੁਆਂਢੀ ਰਾਜ ਹਰਿਆਣਾ ਤੋਂ ਸਪਲਾਈ ਕੀਤੇ ਜਾਣ ਵਾਲੇ ਪਾਣੀ 'ਚ ਅਮੋਨੀਆ ਦੇ ਪੱਧਰ ਨੂੰ ਲੈ ਕੇ ਲਗਾਏ ਗਏ ਦੋਸ਼ਾਂ 'ਤੇ ਸੋਮਵਾਰ ਨੂੰ ਹਰਿਆਣਾ ਤੋਂ ਰਿਪੋਰਟ ਮੰਗੀ। ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੇ ਪਾਣੀ 'ਚ ਅਮੋਨੀਆ ਦੇ ਪੱਧਰ ਨੂੰ ਲੈ ਕੇ ਸੋਮਵਾਰ ਨੂੰ ਚੋਣ ਕਮਿਸ਼ਨ (ਈਸੀ) ਤੋਂ ਗੁਹਾਰ ਲਗਾਈ। ਉਨ੍ਹਾਂ ਦੋਸ਼ ਲਗਾਇਆ ਕਿ ਹਰਿਆਣਾ ਤੋਂ ਰਾਸ਼ਟਰੀ ਰਾਜਧਾਨੀ 'ਚ ਸਪਲਾਈ ਕੀਤੇ ਜਾਣ ਵਾਲੇ ਪਾਣੀ 'ਚ ਅਮੋਨੀਆ ਦਾ ਪੱਧਰ ਵੱਧ ਹੋਣ ਕਾਰਨ ਵਿਧਾਨ ਸਭਾ ਚੋਣ ਪ੍ਰਕਿਰਿਆ ਦੌਰਾਨ ਪਾਣੀ ਦੀ ਸਪਲਾਈ 'ਤੇ ਪ੍ਰਤੀਕੂਲ ਪ੍ਰਭਾਵ ਪੈ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਵੱਡੀ ਕਾਰਵਾਈ ਦੀ ਤਿਆਰੀ 'ਚ SC, ਨਿਯੁਕਤ ਹੋਵੇਗਾ ਆਜ਼ਾਦ ਆਬਜ਼ਰਵਰ
ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਮੰਗਲਵਾਰ ਦੁਪਹਿਰ ਤੱਕ ਇਸ ਮਾਮਲੇ 'ਤੇ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ ਦੀ ਹਾਈਟੈੱਕ ਰਸੋਈ, ਰੋਜ਼ਾਨਾ ਇਕ ਲੱਖ ਸ਼ਰਧਾਲੂ ਖਾਂਦੇ ਹਨ ਖਾਣਾ
NEXT STORY