ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਦਰਸ਼ ਚੋਣ ਜ਼ਾਬਤਾ ਉਲੰਘਣ ਦੇ ਇਕ ਹੋਰ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ। ਕਮਿਸ਼ਨ ਨੇ ਮੋਦੀ ਦੇ 21 ਅਪ੍ਰੈਲ ਨੂੰ ਗੁਜਰਾਤ ਦੇ ਪਾਟਨ 'ਚ ਦਿੱਤੇ ਗਏ ਭਾਸ਼ਣ ਨੂੰ ਆਦਰਸ਼ ਚੋਣ ਜ਼ਾਬਤਾ ਦਾ ਉਲੰਘਣ ਨਹੀਂ ਮੰਨਿਆ ਹੈ। ਜ਼ਿਕਰਯੋਗ ਹੈ ਕਿ ਮੋਦੀ ਦਾ ਗੁਜਰਾਤ ਦੇ ਪਾਟਨ 'ਚ ਦਿੱਤੇ ਗਏ ਭਾਸ਼ਣ ਦਾ ਇਕ ਅੰਸ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਨੂੰ ਲੈ ਕੇ ਦਾਅਵਾ ਕੀਤਾ ਗਿਆ ਸੀ ਕਿ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ।
ਇਸ ਬਾਰੇ ਕਮਿਸ਼ਨ ਨੇ ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਤੋਂ ਰਿਪੋਰਟ ਮੰਗੀ ਸੀ। ਰਿਪੋਰਟ ਮਿਲਣ 'ਤੇ ਕਮਿਸ਼ਨ ਨੇ ਉਸ ਦਾ ਅਧਿਐਨ ਕੀਤਾ ਤੇ ਪਤਾ ਲੱਗਾ ਕਿ ਮੋਦੀ ਨੇ ਆਦਰਸ਼ ਚੋਣ ਜ਼ਾਬਤਾ ਦਾ ਉਲੰਘਣ ਕੀਤਾ ਹੈ। ਕਮਿਸ਼ਨ ਨੇ ਸ਼ੁੱਕਰਵਾਰ ਨੂੰ ਵੀ ਮੋਦੀ ਨੂੰ ਦੋ ਮਾਮਲਿਆਂ 'ਚ ਕਲੀਨ ਚਿੱਟ ਦਿੱਤੀ ਸੀ। ਇਸ ਤਰ੍ਹਾਂ ਕਮਿਸ਼ਨ ਆਦਰਸ਼ ਚੋਣ ਜ਼ਾਬਤਾ ਉਲੰਘਣ ਦੇ 6 ਮਾਮਲਿਆਂ 'ਚ ਮੋਦੀ ਨੂੰ ਕਲੀਨ ਚਿੱਟ ਦੇ ਚੁੱਕਾ ਹੈ।
ਪੰਜਵੇਂ ਪੜਾਅ ਦਾ ਚੋਣ ਪ੍ਰਚਾਰ ਖਤਮ, ਸੋਮਵਾਰ ਨੂੰ ਹੋਵੇਗੀ ਵੋਟਿੰਗ
NEXT STORY