ਨੈਸ਼ਨਲ ਡੈਸਕ - ਚੋਣ ਕਮਿਸ਼ਨ ਨੇ ਇਲੈਕਟੋਰਲ ਬਾਂਡ ਦਾ ਡਾਟਾ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਹੈ। ਦਰਅਸਲ, ਸੁਪਰੀਮ ਕੋਰਟ ਦੇ ਸਖ਼ਤ ਆਦੇਸ਼ ਤੋਂ ਬਾਅਦ SBI ਨੇ 12 ਮਾਰਚ ਨੂੰ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਦਾ ਡਾਟਾ ਭੇਜਿਆ ਸੀ। ਇਸ ਤੋਂ ਪਹਿਲਾਂ, ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਨੂੰ ਭਾਰਤੀ ਸਟੇਟ ਬੈਂਕ ਤੋਂ ਚੋਣ ਬਾਂਡ ਨਾਲ ਸਬੰਧਤ ਵੇਰਵੇ ਪ੍ਰਾਪਤ ਹੋਏ ਹਨ ਅਤੇ ਸਾਰੀਆਂ ਸੰਬੰਧਿਤ ਜਾਣਕਾਰੀਆਂ ਨੂੰ ਸਮੇਂ ਸਿਰ ਸਾਂਝਾ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ SBI ਨੂੰ 12 ਅਪ੍ਰੈਲ 2019 ਤੋਂ ਖਰੀਦੇ ਗਏ ਚੋਣ ਬਾਂਡ ਦੇ ਵੇਰਵੇ ਚੋਣ ਕਮਿਸ਼ਨ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ, ਹਸਪਤਾਲ 'ਚ ਦਾਖਲ
ਸਹੀ ਸਮੇਂ 'ਤੇ ਕਰਨਗੇ ਖੁਲਾਸਾ
SBI ਚੋਣ ਬਾਂਡ ਜਾਰੀ ਕਰਨ ਲਈ ਅਧਿਕਾਰਤ ਵਿੱਤੀ ਸੰਸਥਾ ਹੈ। ਕੁਮਾਰ ਨੇ ਕਿਹਾ, “ਐਸਬੀਆਈ ਨੂੰ 12 ਮਾਰਚ ਤੱਕ ਵੇਰਵੇ ਜਮ੍ਹਾਂ ਕਰਾਉਣੇ ਸਨ। ਉਸ ਨੇ ਸਾਨੂੰ ਸਮੇਂ ਸਿਰ ਵੇਰਵੇ ਦਿੱਤੇ। ਮੈਂ ਵਾਪਸ ਜਾਵਾਂਗਾ ਅਤੇ ਵੇਰਵਿਆਂ ਨੂੰ ਦੇਖਾਂਗਾ ਅਤੇ ਸਮਾਂ ਆਉਣ 'ਤੇ ਇਹ ਯਕੀਨੀ ਤੌਰ 'ਤੇ ਸਾਹਮਣੇ ਆ ਜਾਵੇਗਾ।'' ਕੁਮਾਰ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਪਹੁੰਚੇ ਸਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ, ਹਸਪਤਾਲ 'ਚ ਦਾਖਲ
NEXT STORY