ਸ਼੍ਰੀਨਗਰ (ਵਾਰਤਾ)- ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਦੀ ਉਲੰਘਣਾ 'ਤੇ ਜੰਮੂ ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪੀਪਲਜ਼ ਕਾਨਫਰੰਸ ਦੇ ਪ੍ਰਧਾਨ ਸੱਜਾਦ ਲੋਨ ਨੂੰ ਨੋਟਿਸ ਜਾਰੀ ਕੀਤਾ ਹੈ। ਸ਼੍ਰੀ ਲੋਨ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਪਹਿਲਾਂ ਮਨਜ਼ੂਰੀ ਦੇ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਵੀਡੀਓ ਕਲਿੱਪ ਅਪਲੋਡ ਕੀਤਾ ਸੀ। ਕਮਿਸ਼ਨ ਨੇ ਇਸ ਨੂੰ ਚੋਣ ਜ਼ਾਬਤਾ ਦੀ ਉਲੰਘਣਾ ਦੱਸਦੇ ਹੋਏ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।
ਨੋਟਿਸ 'ਚ ਕਿਹਾ ਗਿਆ ਹੈ ਕਿ ਚੋਣ ਮਿਆਦ ਦੌਰਾਨ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ 'ਚ ਪਾਉਣ ਤੋਂ ਪਹਿਲਾਂ ਰਾਜਨੀਤਕ ਦਲਾਂ ਦੇ ਨਿੱਜੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਸਾਰੇ ਪੇਡ ਨਿਊਜ਼ ਦੇ ਮਾਮਲੇ 'ਤੇ ਨਜ਼ਰ ਰੱਖਣ ਲਈ ਵਿਗਿਆਪਨਾਂ ਦੀ ਜਾਂਚ ਅਤੇ ਵੈਰੀਫਿਕੇਸ਼ਨ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਮੀਡੀਆ ਪ੍ਰਮਾਣਨ ਅਤੇ ਨਿਗਰਾਨੀ ਸਮਿਤੀ (ਐੱਮ.ਸੀ.ਐੱਮ.ਸੀ.) ਦਾ ਗਠਨ ਕੀਤਾ ਗਿਆ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਸਾਰੇ ਰਾਜਨੀਤਕ ਦਲਾਂ ਦੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨਿਰਦੇਸ਼ਾਂ ਅਨੁਸਾਰ ਉਪਰੋਕਤ ਐੱਮ.ਸੀ.ਐੱਮ.ਸੀ. ਤੋਂ ਰਾਜਨੀਤਕ ਵਿਗਿਆਪਨਾਂ ਦਾ ਮੁੜ ਪ੍ਰਮਾਣਨ ਯਕੀਨੀ ਕਰਨਾ ਜ਼ਰੂਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਲਈ ਵੋਟ ਮੰਗਣ ਵਾਸਤੇ ਕਾਨਪੁਰ ਪਹੁੰਚੇ ਗ੍ਰੇਟ ਖਲੀ
NEXT STORY