ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ (ਈ.ਸੀ.) ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਵੀਰਵਾਰ ਦੁਪਹਿਰ 12 ਵਜੇ ਕਰੇਗਾ। ਕਮਿਸ਼ਨ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਬੁਲਾਈ ਹੈ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਕਮਿਸ਼ਨ ਨੇ 2017 'ਚ ਅਪਣਾਈ ਗਈ ਪਰੰਪਰਾ ਦਾ ਹਵਾਲਾ ਦਿੰਦੇ ਹੋਏ ਪਿਛਲੇ ਮਹੀਨੇ ਹਿਮਾਚਲ ਪ੍ਰਦੇਸ਼ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਦੇ ਨਾਲ ਗੁਜਰਾਤ ਚੋਣ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਸੀ।
ਇਹ ਵੀ ਪੜ੍ਹੋ : ਕਾਤਲ ਅਤੇ ਬਲਾਤਕਾਰੀ ਰਾਮ ਰਹੀਮ ਚਮਤਕਾਰ ਦੇ ਨਾਂ 'ਤੇ ਲੋਕਾਂ ਨੂੰ ਬਣਾ ਰਿਹੈ ਮੂਰਖ : ਸ਼ਾਂਤਾ ਕੁਮਾਰ
ਹਿਮਾਚਲ ਪ੍ਰਦੇਸ਼ 'ਚ ਇਕ ਹੀ ਗੇੜ 'ਚ 12 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਤਾਰੀਖ਼ ਨੂੰ ਵੋਟਿੰਗ ਦੇ ਕਰੀਬ ਇਕ ਮਹੀਨੇ ਬਾਅਦ ਰੱਖ ਕੇ ਕਮਿਸ਼ਨ ਨੇ ਸਪੱਸ਼ਟ ਸੰਕੇਤ ਦਿੱਤਾ ਸੀ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੀ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਦੋਹਾਂ ਸੂਬਿਆਂ 'ਚ 2017 'ਚ ਵੱਖ-ਵੱਖ ਤਾਰੀਖ਼ਾਂ 'ਤੇ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਪਰ ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਇਕੱਠੇ ਹੋਈ ਸੀ। ਗੁਜਰਾਤ 'ਚ ਹੜ੍ਹ ਆਉਣ ਕਾਰਨ ਕਮਿਸ਼ਨ ਨੇ ਸੂਬੇ 'ਚ ਹਿਮਾਚਲ ਪ੍ਰਦੇਸ਼ ਦੇ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਚੋਣਾਂ ਕਰਵਾਈਆਂ ਸਨ। ਗੁਜਰਾਤ 'ਚ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਜਿੱਤ ਹਾਸਲ ਕੀਤੀ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਆਦਮਪੁਰ ’ਚ ਸ਼ੁਰੂ ਹੋਈ ਵੋਟਿੰਗ, ਕੁਲਦੀਪ ਬਿਸ਼ਨੋਈ ਨੇ ਪਰਿਵਾਰ ਸਮੇਤ ਪਾਈ ਵੋਟ
NEXT STORY