ਨਵੀਂ ਦਿੱਲੀ, (ਭਾਸ਼ਾ)- ਚੋਣ ਕਮਿਸ਼ਨ (ਈ. ਸੀ.) ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਪਿਛਲੇ 6 ਸਾਲਾਂ ਵਿਚ ਇਕ ਵੀ ਚੋਣ ਨਾ ਲੜਨ ਸਮੇਤ ਮੁੱਖ ਮਾਪਦੰਡਾਂ ਦੀ ਪਾਲਣਾ ਕਰਨ ਵਿਚ ਅਸਫਲ ਰਹਿਣ ਕਾਰਨ 476 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਇਹ ਕਦਮ ਚੋਣ ਕਾਨੂੰਨਾਂ ਅਤੇ ਸਬੰਧਿਤ ਨਿਯਮਾਂ ਦੀ ਪਾਲਣਾ ਕਰਨ ਵਿਚ ਅਸਫਲ ਰਹਿਣ ਲਈ 334 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ (ਆਰ.ਯੂ.ਪੀ.ਪੀ.) ਨੂੰ ਸੂਚੀ ’ਚੋਂ ਹਟਾਉਣ ਤੋਂ ਇਕ ਦਿਨ ਬਾਅਦ ਉਠਾਇਆ ਹੈ। ਚੋਣ ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਕਾਰਵਾਈ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ 476 ਹੋਰ ਆਰ. ਯੂ. ਪੀ. ਪੀ. ਦੀ ਪਛਾਣ ਕੀਤੀ ਗਈ ਹੈ, ਜੋ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਹਨ।
ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਪਾਰਟੀ ਅਨੁਚਿਤ ਤੌਰ ’ਤੇ ਸੂਚੀ ਤੋਂ ਬਾਹਰ ਨਾ ਹੋ ਜਾਵੇ, ਸਬੰਧਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ.) ਨੂੰ ਇਨ੍ਹਾਂ ਆਰ.ਯੂ.ਪੀ.ਪੀ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਬੰਧਤ ਸੀ.ਈ.ਓ. ਵੱਲੋਂ ਸੁਣਵਾਈ ਦਾ ਪਾਰਟੀਆਂ ਨੂੰ ਇਕ ਮੌਕਾ ਦਿੱਤਾ ਜਾਵੇਗਾ।
ਸੂਚੀ ’ਚੋਂ ਬਾਹਰ ਕੀਤੇ ਜਾਣ ਦੀ ਪ੍ਰਕਿਰਿਆ ਦਾ ਸਾਹਮਣਾ ਕਰਨ ਵਾਲੀਆਂ ਪਾਰਟੀਆਂ ’ਚ ਸਭ ਤੋਂ ਜ਼ਿਆਦਾ ਉੱਤਰ ਪ੍ਰਦੇਸ਼ ਦੀਆਂ 121 ਆਰ.ਯੂ.ਪੀ.ਪੀ. ਹਨ। ਇਸ ਤੋਂ ਬਾਅਦ ਮਹਾਰਾਸ਼ਟਰ (44), ਤਾਮਿਲਨਾਡੂ (42) ਅਤੇ ਦਿੱਲੀ (41) ਦਾ ਸਥਾਨ ਹੈ। ਬਿਹਾਰ ਵਿਚ 15 ਅਜਿਹੀਆਂ ਪਾਰਟੀਆਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਇਸ ਸਾਲ ਦੇ ਅੰਤ ਵਿਚ ਚੋਣਾਂ ਹੋਣੀਆਂ ਹਨ।
ਆਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਮੇਨਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
NEXT STORY