ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਅੱਜ ਦੁਪਹਿਰ 12 ਵਜੇ 5 ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਨੇ ਸੋਮਵਾਰ ਦੁਪਹਿਰ ਨੂੰ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ ਜਿਸ ਵਿੱਚ ਉਹ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰੇਗਾ। ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ 17 ਦਸੰਬਰ ਨੂੰ ਖ਼ਤਮ ਹੋਵੇਗਾ। ਇਸ ਉੱਤਰ-ਪੂਰਬੀ ਰਾਜ ਵਿੱਚ ਮਿਜ਼ੋ ਨੈਸ਼ਨਲ ਫਰੰਟ ਸੱਤਾ ਵਿੱਚ ਹੈ। ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜਨਵਰੀ 'ਚ ਵੱਖ-ਵੱਖ ਤਾਰੀਖ਼ਾਂ 'ਤੇ ਖਤਮ ਹੋਵੇਗਾ। ਤੇਲੰਗਾਨਾ ਵਿੱਚ ਭਾਰਤ ਰਾਸ਼ਟਰ ਸਮਿਤੀ (BRS), ਮੱਧ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਕਾਂਗਰਸ ਸੱਤਾ ਵਿੱਚ ਹੈ।
ਇਹ ਵੀ ਪੜ੍ਹੋ: ਇਜ਼ਰਾਈਲ 'ਤੇ ਹਮਾਸ ਦੇ ਹਮਲੇ ਨਾਲ ਕੱਚੇ ਤੇਲ 'ਚ ਉਬਾਲ, ਵੱਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਕਮਿਸ਼ਨ ਦੇ ਅਧਿਕਾਰੀਆਂ ਮੁਤਾਬਕ ਕਮਿਸ਼ਨ ਨੇ ਇਨ੍ਹਾਂ ਰਾਜਾਂ ਵਿੱਚ ਵੋਟਰ ਸੂਚੀਆਂ ਦੀ ਸਮੀਖਿਆ ਸਮੇਤ ਇਨ੍ਹਾਂ ਰਾਜਾਂ ਵਿਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੁੱਲ ਮਿਲਾ ਕੇ 5 ਰਾਜਾਂ ਵਿੱਚ 1,180 ਤੋਂ ਵੱਧ ਚੋਣ ਨਿਗਰਾਨ ਨਿਯੁਕਤ ਕੀਤੇ ਜਾ ਰਹੇ ਹਨ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਇਹ ਵੀ ਪੜ੍ਹੋ: ਸਿਲੇਬਸ 'ਚ ਸਿੱਖ ਧਰਮ ਨੂੰ ਸ਼ਾਮਲ ਕਰਨ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣਿਆ ਕਨੈਕਟੀਕਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਨੈਨੀਤਾਲ 'ਚ ਵੱਡਾ ਹਾਦਸਾ: ਹਰਿਆਣਾ ਤੋਂ 34 ਲੋਕਾਂ ਨਾਲ ਭਰੀ ਬੱਸ ਡਿੱਗੀ ਖੱਡ 'ਚ, ਬੱਚਿਆਂ ਤੇ ਔਰਤਾਂ ਸਮੇਤ 7 ਦੀ ਮੌਤ
NEXT STORY