ਨਵੀਂ ਦਿੱਲੀ- ਚੋਣ ਕਮਿਸ਼ਨ ਵਲੋਂ ਸ਼ਨੀਵਾਰ ਯਾਨੀ 16 ਮਾਰਚ ਨੂੰ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। 'ਐਕਸ' 'ਤੇ ਇਕ ਪੋਸਟ 'ਚ, ਚੋਣ ਕਮਿਸ਼ਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜ ਵਿਧਾਨ ਸਭਾਵਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਇਕ ਪ੍ਰੈੱਸ ਕਾਨਫਰੰਸ ਸ਼ਨੀਵਾਰ ਨੂੰ ਦੁਪਹਿਰ 3 ਵਜੇ ਆਯੋਜਿਤ ਕੀਤੀ ਜਾਵੇਗੀ। ਇਸ ਵਾਰ ਸਾਰੀਆਂ ਸਿਆਸੀ ਪਾਰਟੀਆਂ ਦਾ ਫੋਕਸ ਮਹਿਲਾ ਵੋਟਰ 'ਤੇ ਹੈ। ਉਨ੍ਹਾਂ ਨੂੰ ਲੁਭਾਉਣ ਲਈ ਵੱਖ-ਵੱਖ ਸੂਬਿਆਂ ਅਤੇ ਕੇਂਦਰ 'ਚ ਮਹਿਲਾ-ਕੇਂਦਰਿਤ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖ਼ਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਨਵੇਂ ਸਦਨ ਦਾ ਗਠਨ ਕਰਨਾ ਹੋਵੇਗਾ। ਪਿਛਲੀ ਵਾਰ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਹੋਇਆ ਸੀ ਅਤੇ 11 ਅਪ੍ਰੈਲ ਤੋਂ 7 ਪੜ੍ਹਾਵਾਂ 'ਚ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੂਨ ਸਕੂਲ ਦਾ ਇਕ ਵਿਦਿਆਰਥੀ, ਜਿਸ ਨੇ ਗੁਆਇਆ ਗਾਂਧੀ ਪਰਿਵਾਰ ਦਾ ਸਨਮਾਨ
NEXT STORY