ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ (ਈ.ਸੀ.) ਅਗਲੇ ਹਫ਼ਤੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ ਦੇ ਨਾਲ ਲੋਕ ਸਭਾ ਚੋਣਾਂ ਲਈ ਸੂਬਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਸ਼ੁਰੂ ਕਰੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ 'ਚ ਕਮਿਸ਼ਨ ਦੇ ਅਧਿਕਾਰੀ 7 ਤੋਂ 10 ਜਨਵਰੀ ਵਿਚਾਲੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਰਹਿਣਗੇ। ਮੁੱਖ ਚੋਣ ਕਮਿਸ਼ਨਰ ਦੇ ਨਾਲ ਚੋਣ ਕਮਿਸ਼ਨਰ- ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਵੀ ਹੋਣਗੇ। ਯਾਤਰਾ ਤੋਂ ਪਹਿਲਾਂ ਉੱਪ ਚੋਣ ਕਮਿਨਰ 6 ਜਨਵਰੀ ਨੂੰ ਦੋਹਾਂ ਸੂਬਿਆਂ 'ਚ ਤਿਆਰੀਆਂ ਬਾਰੇ ਕਮਿਸ਼ਨ ਨੂੰ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਉੱਪ ਚੋਣ ਕਮਿਸ਼ਨਰਾਂ ਨੇ ਲਗਭਗ ਸਾਰੇ ਸੂਬਿਆਂ ਦਾ ਦੌਰਾ ਕੀਤਾ ਹੈ। ਚੋਣ ਕਮਿਸ਼ਨ ਲਈ ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਕ ਦਲਾਂ, ਸੀਨੀਅਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਸ ਦੀ ਜ਼ਮੀਨੀ ਚੋਣ ਮਸ਼ੀਨਰੀ ਨਾਲ ਮਿਲਣ ਲਈ ਸੂਬਿਆਂ ਦਾ ਦੌਰਾ ਕਰਨਾ ਆਮ ਗੱਲ ਹੈ। ਅਜੇ ਇ ਯਕੀਨੀ ਨਹੀਂ ਹੈ ਕਿ ਚੋਣ ਕਮਿਸ਼ਨ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਦੌਰਾ ਕਰੇਗਾ ਜਾਂ ਨਹੀਂ। ਕਮਿਸ਼ਨ ਉਨ੍ਹਾਂ ਸੂਬਿਆਂ ਦਾ ਦੌਰਾ ਨਹੀਂ ਕਰ ਸਕਦਾ ਹੈ, ਜਿੱਥੇ ਹਾਲ 'ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। 2019 'ਚ ਲੋਕ ਸਭਾ ਚੋਣਾਂ 10 ਮਾਰਚ ਨੂੰ ਐਲਾਨ ਕੀਤੀਆਂ ਗਈਆਂ ਅਤੇ 11 ਅਪ੍ਰੈਲ ਤੋਂ 19 ਮਈ ਤੱਕ 7 ਪੜਾਵਾਂ 'ਚ ਚੋਣਾਂ ਆਯੋਜਿਤ ਕੀਤੀਆਂ ਗਈਆਂ ਸਨ। ਵੋਟਾਂ ਦੀ ਗਿਣਤੀ 23 ਮਈ ਨੂੰ ਕੀਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ 'ਚ ਅੱਗ ਲੱਗਣ ਕਾਰਨ ਚਾਰ ਖਾਲੀ ਘਰ ਸੜ ਕੇ ਹੋਏ ਸੁਆਹ
NEXT STORY