ਕੈਥਲ- ਹਰਿਆਣਾ ਦੇ 22 ਜ਼ਿਲ੍ਹਿਆਂ 'ਚ 40 ਸੀਟਾਂ 'ਤੇ ਭਲਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ( HSGMC) ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। HSGMC ਦੀਆਂ ਚੋਣਾਂ ਵਿਚ ਹਰਿਆਣਾ ਦੀ ਸਿੱਖ ਸਿਆਸਤ ਦੇ 4 ਵੱਡੇ ਪ੍ਰਮੁੱਖ ਧੜੇ ਆਪਣੀ ਕਿਸਮਤ ਅਜਮਾ ਰਹੇ ਹਨ, ਜਦਕਿ ਇਕ ਧੜਾ ਪੰਜਾਬ ਦਾ ਹੈ। ਚੋਣਾਂ ਲਈ 40 ਵਾਰਡ ਬਣਾਏ ਗਏ ਹਨ। ਲੱਗਭਾਗ 2.84 ਲੱਖ ਸਿੱਖਾਂ ਨੇ ਚੋਣਾਂ ਲਈ ਵੋਟਰ ਸੂਚੀ 'ਚ ਆਪਣਾ ਨਾਂ ਰਜਿਸਟਰਡ ਕਰਵਾਇਆ ਹੈ।
ਦੱਸ ਦੇਈਏ ਕਿ 40 ਸੀਟਾਂ 'ਤੇ ਚੋਣਾਂ ਹੋਣਗੀਆਂ, ਜਿਸ ਤੋਂ ਬਾਅਦ 40 ਮੈਂਬਰੀ ਕਮੇਟੀ ਬਣਾਈ ਜਾਵੇਗੀ। ਉਹ ਅੱਗੇ ਪ੍ਰਧਾਨ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲੈ ਸਕੇਗੀ। ਵੋਟਿੰਗ ਪ੍ਰਕਿਰਿਆ ਇਸ ਵਾਰ EVM ਰਾਹੀਂ ਕਰਵਾਈ ਜਾਵੇਗੀ। ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਸਿੱਖ ਕੌਮ ਦੇ ਧਾਰਮਿਕ ਅਤੇ ਪ੍ਰਬੰਧਕੀ ਹੱਕਾਂ ਲਈ ਅਹਿਮ ਮੰਨੀਆਂ ਜਾਂਦੀਆਂ ਹਨ।
ਇਹ ਚੋਣ ਸਿੱਖ ਕੌਮ ਲਈ ਧਾਰਮਿਕ ਅਤੇ ਸਮਾਜਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਕੁੱਲ 27,719 ਸਿੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਗੁਹਲਾ, ਕੰਗਥਲੀ ਅਤੇ ਕੈਥਲ ਤਿੰਨ ਬਲਾਕ ਹਨ ਜਿਨ੍ਹਾਂ ਲਈ ਵੱਖਰੇ ਸਟਰਾਂਗ ਰੂਮ ਬਣਾਏ ਗਏ ਹਨ। ਚੋਣਾਂ 19 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੀਆਂ ਅਤੇ ਇਸ ਤੋਂ ਤੁਰੰਤ ਬਾਅਦ ਨਤੀਜੇ ਐਲਾਨ ਦਿੱਤੇ ਜਾਣਗੇ।
ਇਹ ਗਰੁੱਪ HSGMC ਚੋਣਾਂ ਲਈ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚੋਂ ਇਕ ਪੰਜਾਬ ਅਤੇ ਚਾਰ ਹਰਿਆਣਾ ਤੋਂ ਹਨ-
1. ਗੁਰਦੁਆਰਾ ਸੰਘਰਸ਼ ਕਮੇਟੀ ਹਰਿਆਣਾ (ਜਸਬੀਰ ਭਾਟੀ ਗਰੁੱਪ)
2. ਹਰਿਆਣਾ ਸਿੱਖ ਪੰਥਕ ਦਲ (ਅਕਾਲੀ ਗਰੁੱਪ)
3. ਪੰਥਕ ਦਲ ਹਰਿਆਣਾ (ਝੀਂਡਾ ਗਰੁੱਪ)
4. ਸਿੱਖ ਸਮਾਜ (ਨਲਵੀ ਗਰੁੱਪ)
5. ਸ਼੍ਰੋਮਣੀ ਅਕਾਲੀ ਦਲ ਆਜ਼ਾਦ (ਦਾਦੂਵਾਲ ਗਰੁੱਪ)
Telecom Sector 'ਚ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਸਰਕਾਰ! Vodafone Idea ਨੂੰ ਹੋਵੇਗਾ ਸਭ ਤੋਂ ਵੱਧ ਫ਼ਾਇਦਾ
NEXT STORY