ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਸਿਆਸੀ ਪਾਰਟੀਆਂ ਵਲੋਂ ਨਕਦੀ ’ਚ ਤਬਦੀਲ ਕੀਤੇ ਗਏ ਹਰੇਕ ਚੋਣ ਬਾਂਡ ਦੇ ਵੇਰਵਿਆਂ ਦਾ ਖੁਲਾਸਾ ਕਰਨ ਲਈ 30 ਜੂਨ ਤੱਕ ਦਾ ਸਮਾਂ ਦੇਣ ਦੀ ਬੇਨਤੀ ਕਰਨ ਵਾਲੀ ਸਟੇਟ ਬੈਂਕ ਆਫ਼ ਇੰਡੀਆ (ਐੱਸ. ਬੀ. ਆਈ.) ਦੀ ਪਟੀਸ਼ਨ ’ਤੇ 11 ਮਾਰਚ ਨੂੰ ਸੁਣਵਾਈ ਕਰੇਗੀ।
ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਇਕ ਉਸ ਵੱਖਰੀ ਪਟੀਸ਼ਨ ’ਤੇ ਵੀ ਸੁਣਵਾਈ ਕਰੇਗੀ ਜਿਸ ’ਚ ਐੱਸ. ਬੀ. ਆਈ. ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ। ਇਸ ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਐੱਸ. ਬੀ. ਆਈ. ਨੇ ਚੋਣ ਬਾਂਡਾਂ ਰਾਹੀਂ ਸਿਆਸੀ ਪਾਰਟੀਆਂ ਵੱਲੋਂ ਪ੍ਰਾਪਤ ਚੰਦੇ ਦੇ ਵੇਰਵੇ 6 ਮਾਰਚ ਤੱਕ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਾਉਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ‘ਜਾਣ ਬੁੱਝ ਕੇ’ ਉਲੰਘਣਾ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹ ਤੋਂ ਇਕ ਦਿਨ ਪਹਿਲਾਂ ਪਿਓ ਨੇ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਕੀਤੇ 15 ਵਾਰ
NEXT STORY