ਨੈਸ਼ਨਲ ਡੈਸਕ- ਰਾਜਸਥਾਨ ਦੇ ਅਨੂਪਗੜ੍ਹ ਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਨੂੰ ਪਾਣੀ ਗਰਮ ਕਰਨ ਵਾਲੀ ਇਲੈਕਟ੍ਰਿਕ ਰਾਡ ਤੋਂ ਕਰੰਟ ਲੱਗਣ ਕਾਰਨ ਇੱਕ 34 ਸਾਲਾ ਔਰਤ ਅਤੇ ਉਸ ਦੀ 3 ਸਾਲਾ ਮਾਸੂਮ ਧੀ ਦੀ ਮੌਤ ਹੋ ਗਈ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪੁਲਸ ਸੂਤਰਾਂ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 11:30 ਵਜੇ ਵਾਪਰਿਆ, ਜਿੱਥੇ ਸਰੋਜ (34) ਨੇ ਘਰ ਵਿੱਚ ਪਾਣੀ ਗਰਮ ਕਰਨ ਲਈ ਬਾਲਟੀ ਵਿੱਚ ਇਲੈਕਟ੍ਰਿਕ ਰਾਡ ਲਗਾਈ ਹੋਈ ਸੀ, ਜਦਕਿ ਉਸ ਦੀ 3 ਸਾਲਾ ਬੇਟੀ ਦਿਵਿਆਂਸ਼ੀ ਕੋਲ ਹੀ ਖੇਡ ਰਹੀ ਸੀ।
ਇਹ ਵੀ ਪੜ੍ਹੋ- ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ
ਖੇਡਦੇ-ਖੇਡਦੇ ਬੱਚੀ ਨੇ ਅਚਾਨਕ ਬਾਲਟੀ ਵਿੱਚ ਹੱਥ ਪਾ ਦਿੱਤਾ, ਜਿਸ ਕਾਰਨ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ। ਬੱਚੀ ਦੀ ਚੀਕ ਸੁਣ ਕੇ ਮਾਂ ਸਰੋਜ ਉਸ ਨੂੰ ਬਚਾਉਣ ਲਈ ਦੌੜੀ ਤੇ ਜਿਵੇਂ ਹੀ ਉਸ ਨੇ ਬੱਚੀ ਨੂੰ ਫੜਿਆ, ਉਹ ਖ਼ੁਦ ਵੀ ਕਰੰਟ ਦੀ ਲਪੇਟ ਵਿੱਚ ਆ ਗਈ। ਚੀਕਾਂ ਸੁਣ ਕੇ ਗੁਆਂਢੀ ਮੌਕੇ 'ਤੇ ਪਹੁੰਚੇ ਅਤੇ ਰਾਡ ਦਾ ਪਲੱਗ ਕੱਢਿਆ। ਮਾਂ-ਧੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਨੇ ਉਕਤ ਔਰਤ ਦੇ ਪਤੀ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇੱਕੋ ਘਰ ਵਿੱਚੋਂ ਦੋ ਅਰਥੀਆਂ ਉੱਠਣ ਕਾਰਨ ਮਾਹੌਲ ਬਹੁਤ ਗਮਗੀਨ ਹੋ ਗਿਆ ਹੈ ਤੇ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ SUV ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਦੋ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ
NEXT STORY