ਬੈਂਗਲੁਰੂ- ਬੈਂਗਲੁਰੂ ਦੇ ਮਰਫੀ ਟਾਊਨ ਇਲਾਕੇ 'ਚ ਮੰਗਲਵਾਰ ਤੜਕੇ ਇਕ ਇਲੈਕਟ੍ਰਿਕ ਸਕੂਟਰੀ 'ਚ ਚਾਰਜਿੰਗ ਦੌਰਾਨ ਧਮਾਕਾ ਹੋਣ ਨਾਲ 65 ਸਾਲਾ ਆਟੋ ਡਰਾਈਵਰ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਹਲਾਸੁਰੂ ਪੁਲਸ ਥਾਣਾ ਖੇਤਰ ਦੇ ਮਰਫੀ ਟਾਊਨ ਵਾਸੀ ਲਾਰਡ ਨਾਥਨ ਵਜੋਂ ਹੋਈ ਹੈ।
ਪੁਲਸ ਅਨੁਸਾਰ, ਸੋਮਵਾਰ ਰਾਤ ਕਰੀਬ 11 ਵਜੇ ਇਲੈਕਟ੍ਰਿਕ ਦੋਪਹੀਆ ਵਾਹਨ ਨੂੰ ਚਾਰਜਿੰਗ 'ਤੇ ਲਗਾ ਕੇ ਪਰਿਵਾਰ ਦੇ ਸਾਰੇ ਮੈਂਬਰ ਸੌਂ ਗਏ। ਰਾਤ ਕਰੀਬ 3 ਵਜੇ ਵਾਹਨ 'ਚ ਧਮਾਕਾ ਹੋ ਗਿਆ, ਜਿਸ ਕਾਰਨ ਘਰ 'ਚ ਅੱਗ ਲੱਗ ਗਈ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਨਾਥਨ ਘਰ ਦੇ ਅੰਦਰ ਸੌਂ ਰਹੇ ਸਨ ਅਤੇ ਅੱਗ 'ਚ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ ਨੂੰ ਤੁਰੰਤ ਹਸਪਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਨਾਥਨ ਦੇ ਬੇਟੇ ਫਰੈਂਕ ਐਂਥਨੀ ਐੱਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸੰਬੰਧਤ ਧਾਰਾਵਾਂ 'ਚ ਮੁਕੱਦਮਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ 'ਚ ਲਾਗੂ ਹੋਏ ਰੇਟ
NEXT STORY