ਨਵੀਂ ਦਿੱਲੀ : ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ 'ਤੇ ਦਿੱਲੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। 'ਆਪ' ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਿਜਲੀ ਬਿੱਲਾਂ 'ਤੇ ਲੱਗਣ ਵਾਲੇ ਸਰਚਾਰਜ ਨੂੰ ਕਾਫੀ ਘਟਾ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਦਾ ਬਿੱਲ ਵੀ ਘਟੇਗਾ।
ਇਹ ਵੀ ਪੜ੍ਹੋ - ਜੰਮੂ-ਕਸ਼ਮੀਰ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖਬਰ, ਇਹ ਨੈਸ਼ਨਲ ਹਾਈਵੇਅ ਹੋਇਆ ਬੰਦ
ਇਸ ਦੇ ਨਾਲ ਹੀ ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ (PPAC) ਦੀਆਂ ਦਰਾਂ, ਜੋ ਪਹਿਲਾਂ BRPL ਲਈ 35.83 ਫ਼ੀਸਦੀ, BYPL ਲਈ 38.12 ਫ਼ੀਸਦੀ ਅਤੇ TPDDL ਲਈ 36.33 ਫ਼ੀਸਦੀ ਸਨ, ਹੁਣ ਉਹਨਾਂ ਨੂੰ ਘੱਟ ਕਰਕੇ ਕ੍ਰਮਵਾਰ 18.19 ਫ਼ੀਸਦੀ, 13.63 ਫ਼ੀਸਦੀ ਅਤੇ 20.52 ਫ਼ੀਸਦੀ ਕਰ ਦਿੱਤੀਆਂ ਗਈਆਂ ਹਨ। ਇਸ ਕਟੌਤੀ ਤੋਂ ਬਾਅਦ ਦਿੱਲੀ ਦੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿੱਚ ਕਮੀ ਆਵੇਗੀ। ਇਸ ਕਟੌਤੀ ਤੋਂ ਬਾਅਦ ਦਿੱਲੀ ਦੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿੱਚ ਕਮੀ ਆਵੇਗੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਬਿਜਲੀ ਮੰਤਰਾਲਾ ਸੰਭਾਲਦੀ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਨੇ ਜ਼ਿਆਦਾਤਰ ਬਿਜਲੀ ਦਰਾਂ ਦੇ ਵਾਧੇ ਤੋਂ ਖਪਤਕਾਰਾਂ ਨੂੰ ਬਚਾਉਣ ਨੂੰ ਪਹਿਲ ਦਿੱਤੀ ਹੈ, ਤਾਂ ਜੋ ਬਿਜਲੀ ਵੰਡ ਕੰਪਨੀਆਂ (ਡਿਸਕਾਮ) ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀਈਆਰਸੀ) ਦੁਆਰਾ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ। DERC, ਜਿਸ ਕੋਲ ਪਾਵਰ ਪਰਚੇਜ਼ ਕਾਸਟ ਐਡਜਸਟਮੈਂਟ ਚਾਰਜ ਲਗਾਉਣ ਦਾ ਇਕਮਾਤਰ ਅਧਿਕਾਰ ਹੈ, ਆਪਣੇ 'ਟੈਰਿਫ ਰੈਗੂਲੇਸ਼ਨਜ਼ 2017' ਦੇ ਅਧੀਨ ਕੰਮ ਕਰਦਾ ਹੈ। ਇਸ ਮੈਨੂਅਲ ਵਿੱਚ ਪੀਪੀਏਸੀ ਨਾਲ ਸਬੰਧਤ ਪ੍ਰਕਿਰਿਆ, ਮਿਆਦ, ਫਰੇਮਵਰਕ, ਮਨਜ਼ੂਰੀ, ਰਿਕਵਰੀ ਅਤੇ ਐਡਜਸਟਮੈਂਟ ਦੇ ਸਾਰੇ ਵੇਰਵਿਆਂ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਬਿਜਲੀ ਸਪਲਾਈ ਚੇਨ ਦੇ ਸਹੀ ਪ੍ਰਬੰਧਨ ਅਤੇ ਪੂਰਵ-ਯੋਜਨਾਬੰਦੀ ਰਾਹੀਂ ਹੀ ਇਹ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੋਇਡਾ ਅਤੇ ਗੁਰੂਗ੍ਰਾਮ ਵਰਗੇ ਗੁਆਂਢੀ ਸ਼ਹਿਰਾਂ ਵਿਚ ਨਾ ਸਿਰਫ਼ ਬਿਜਲੀ ਦੀਆਂ ਦਰਾਂ ਵੱਧ ਹਨ, ਸਗੋਂ ਗਰਮੀਆਂ ਦੇ ਮੌਸਮ ਵਿੱਚ ਅਕਸਰ ਬਿਜਲੀ ਕੱਟ ਵੀ ਹੁੰਦੇ ਹਨ। ਜਦੋਂ ਕਿ ਦਿੱਲੀ ਵਿੱਚ ਲੋਕ 24 ਘੰਟੇ ਬਿਜਲੀ ਸਪਲਾਈ ਦਾ ਆਨੰਦ ਲੈਂਦੇ ਹਨ ਅਤੇ ਸਾਡੀਆਂ ਨੀਤੀਆਂ ਕਾਰਨ ਕਈ ਮਾਮਲਿਆਂ ਵਿੱਚ ਉਨ੍ਹਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ਹਨ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਨੇ ਖ਼ੁਦ ਨੂੰ ਮਾਰੇ ਕੋੜੇ, ਜਾਣੋ ਕੀ ਹੈ ਵਜ੍ਹਾ
NEXT STORY