ਨਵੀਂ ਦਿੱਲੀ - ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਨੂੰ ਪੁਲਸ ਨੇ ਨੋਇਡਾ ਦੇ ਸੈਕਟਰ 113 ਤੋਂ ਗ੍ਰਿਫਤਾਰ ਕੀਤਾ ਹੈ। ਦਰਅਸਲ ਨੋਇਡਾ 'ਚ ਆਯੋਜਿਤ ਰੇਵ ਪਾਰਟੀ 'ਚ ਸੱਪ ਦੇ ਡੰਗਣ ਦੇ ਮਾਮਲੇ 'ਚ ਅਲਵਿਸ਼ ਯਾਦਵ ਨੂੰ ਦੋਸ਼ੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਦੇਸ਼ ਦੇ ਇਸ ਇਲਾਕੇ ਨੂੰ ਦਿੱਤਾ ਵੱਡਾ ਤੋਹਫ਼ਾ, 15 ਰੁਪਏ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ
ਨੋਇਡਾ ਪੁਲਸ ਮੁਤਾਬਕ ਅਲਵਿਸ਼ ਯਾਦਵ 'ਤੇ ਪਾਰਟੀਆਂ ਅਤੇ ਕਲੱਬਾਂ 'ਚ ਸੱਪ ਦੇ ਡੰਗ ਦੇਣ ਦਾ ਦੋਸ਼ ਹੈ। ਜੋ ਕਿ ਦੇਸ਼ ਵਿੱਚ ਕਾਨੂੰਨੀ ਜੁਰਮ ਹੈ। ਪੁਲਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਇਸ ਮਾਮਲੇ ਵਿੱਚ ਯਾਦਵ ਤੋਂ ਪਹਿਲਾਂ ਵੀ ਇੱਕ ਵਾਰ ਪੁੱਛਗਿੱਛ ਕਰ ਚੁੱਕੀ ਹੈ। ਪਰ ਨੋਇਡਾ ਪੁਲਸ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ, ਅਜਿਹੇ ਵਿੱਚ ਉਹ ਪੁਲਸ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾ ਸਕਦੀ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ TikTok 'ਤੇ ਲੱਗ ਸਕਦੀ ਹੈ ਪਾਬੰਦੀ; ਕਾਰੋਬਾਰ ਜਾਰੀ ਰੱਖਣ USA ਨੇ ਰੱਖੀ ਇਹ ਸ਼ਰਤ
ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ ਓਟੀਟੀ ਵਿਨਰ ਯੂਟਿਊਬਰ ਐਲਵਿਸ਼ ਯਾਦਵ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਈ ਸੀ। ਇਲਵਿਸ਼ ਯਾਦਵ ਅਤੇ ਉਸ ਦੇ ਸਾਥੀਆਂ ਨੇ ਸੈਕਟਰ-53 ਸਥਿਤ ਸਾਊਥ ਪੁਆਇੰਟ ਮਾਲ ਵਿਖੇ ਪੀੜਤ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਸ਼ਿਕਾਇਤ ’ਤੇ ਪੁਲਸ ਨੇ ਸ਼ੁੱਕਰਵਾਰ ਦੇਰ ਰਾਤ ਸੈਕਟਰ-53 ਥਾਣੇ ਵਿੱਚ ਆਈਪੀਸੀ ਦੀ ਧਾਰਾ 149,147,323 ਅਤੇ 506 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਸ ਮਾਮਲੇ 'ਚ ਅਲਵਿਸ਼ ਯਾਦਵ ਅਤੇ ਉਸ ਦੇ ਸਾਥੀਆਂ ਨੂੰ ਦੋਸ਼ੀ ਬਣਾਇਆ ਹੈ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ LIC ਕਰਮਚਾਰੀਆਂ ਨੂੰ ਵੱਡਾ ਤੋਹਫਾ, 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ 'ਚ ਅਯੋਗ ਵਿਧਾਇਕਾਂ ਨੇ CM ਸੁੱਖੂ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨ ਦੀ ਦਿੱਤੀ ਧਮਕੀ
NEXT STORY