ਨੈਸ਼ਨਲ ਡੈਸਕ- ਗੁਜਰਾਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੁੱਖ ਮੰਤਰੀ ਦਫ਼ਤਰ ਅਤੇ ਸੂਬਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਾਲਾਂਕਿ ਜਾਂਚ ਦੌਰਾਨ ਇਹ ਧਮਕੀ ਝੂਠੀ ਸਾਬਤ ਹੋਈ। ਜਾਣਕਾਰੀ ਦਿੰਦੇ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦਿਵਯਪ੍ਰਕਾਸ਼ ਗੋਹਿਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਇੱਕ ਅਧਿਕਾਰੀ ਨੂੰ 17 ਜੁਲਾਈ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਸੀ, ਜਿਸ 'ਚ ਮੁੱਖ ਮੰਤਰੀ ਦਫ਼ਤਰ ਤੇ ਸੂਬਾ ਸਕੱਤਰੇਕ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ।
ਇਸ ਮਗਰੋਂ ਇਮਾਰਤ ਦੀ ਪੂਰੀ ਤਲਾਸ਼ੀ ਲਈ ਗਈ, ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਨੇ ਸੂਬੇ ਦੀ ਰਾਜਧਾਨੀ ਵਿੱਚ ਮੁੱਖ ਮੰਤਰੀ ਦਫ਼ਤਰ ਅਤੇ ਸਕੱਤਰੇਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਚਿੱਟੇ ਦਿਨ ਵੱਢ ਸੁੱਟੀ ਸਕੂਲੀ ਵਿਦਿਆਰਥਣ, ਦਿੱਤੀ ਦਰਦਨਾਕ ਮੌਤ
ਅਧਿਕਾਰੀ ਨੇ ਕਿਹਾ, "ਗਾਂਧੀਨਗਰ ਪੁਲਸ, ਮੁੱਖ ਮੰਤਰੀ ਸੁਰੱਖਿਆ ਬਰਾਂਚ ਦੇ ਨਾਲ ਉਸੇ ਦਿਨ ਹਰਕਤ ਵਿੱਚ ਆਈ ਅਤੇ ਬੰਬ ਸਕੁਐਡ ਅਤੇ ਹੋਰ ਏਜੰਸੀਆਂ ਦੀ ਮਦਦ ਨਾਲ ਪੂਰੇ ਇਮਾਰਤ ਦੀ ਪੂਰੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਜਾਂਚ ਮਗਰੋਂ ਇਹ ਧਮਕੀ ਝੂਠੀ ਸਾਬਤ ਹੋਈ ਕਿਉਂਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੁਝ ਸਕੂਲਾਂ, ਅਦਾਲਤਾਂ ਅਤੇ ਗੁਜਰਾਤ ਹਾਈ ਕੋਰਟ ਨੂੰ ਵੀ ਅਜਿਹੀਆਂ ਧਮਕੀਆਂ ਮਿਲੀਆਂ ਸਨ। ਇਹ ਸਾਰੀਆਂ ਧਮਕੀਆਂ ਝੂਠੀਆਂ ਸਾਬਤ ਹੋਈਆਂ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ਹਿਰ ਦੇ ਮਸ਼ਹੂਰ ਡਾਕਟਰ ਨੂੰ ਬਦਮਾਸ਼ਾਂ ਨੇ ਮਾਰੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕ੍ਰਿਸ਼ਨ ਜਨਮ ਭੂਮੀ ਵਿਵਾਦ : ਹਿੰਦੂ ਪੱਖ ਦੀ ਨੁਮਾਇੰਦਗੀ ਕਰਨ ਲਈ ਪਟੀਸ਼ਨ ਦਾਖ਼ਲ ਕਰਨ ਦੀ ਮਨਜ਼ੂਰੀ
NEXT STORY