ਨੈਸ਼ਨਲ ਡੈਸਕ- ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਐਤਵਾਰ ਸ਼ਾਮ ਗੋਰਖਪੁਰ ਤੋਂ ਬੈਂਗਲੁਰੂ ਜਾ ਰਹੇ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨੂੰ ਪੰਛੀ ਦੇ ਟਕਰਾਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ’ਚ ਸਵਾਰ ਸਾਰੇ 216 ਯਾਤਰੀ ਸੁਰੱਖਿਅਤ ਹਨ।
ਜਹਾਜ਼ ਦਾ ਅਗਲਾ ਹਿੱਸਾ ਪੰਛੀ ਦੇ ਟਕਰਾਉਣ ਕਾਰਨ ਨੁਕਸਾਨਿਆ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਇਲਟ ਨੇ ਤੁਰੰਤ ਵਾਰਾਣਸੀ ਏਅਰ ਟ੍ਰੈਫਿਕ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਅਤੇ ਜਹਾਜ਼ ਨੂੰ ਸੁਰੱਖਿਅਤ ਹਵਾਈ ਅੱਡੇ ’ਤੇ ਉਤਾਰ ਲਿਆ। ਹਵਾਈ ਅੱਡੇ ਦੇ ਨਿਰਦੇਸ਼ਕ ਪੁਨੀਤ ਗੁਪਤਾ ਨੇ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਸੋਮਵਾਰ ਨੂੰ ਵੱਖ-ਵੱਖ ਜਹਾਜ਼ਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ਲਈ ਰਵਾਨਾ ਕੀਤਾ ਗਿਆ।
ਝਾਰਖੰਡ ਦੇ ਬੋਕਾਰੇ ਜ਼ਿਲੇ 'ਚ 6 ਅੱਤਵਾਦੀ ਸਾਇਬਰ ਠੱਗ ਗ੍ਰਿਫਤਾਰ
NEXT STORY