ਸੂਰਤ - ਗੁਜਰਾਤ ’ਚ ਸੂਰਤ ਦੇ ਸੰਗਿਨੀ ਟੈਕਸਟਾਈਲ ਮਾਰਕੀਟ ’ਚ 9 ਸਤੰਬਰ ਦੀ ਰਾਤ ਭਿਆਨਕ ਅੱਗ ਲੱਗ ਗਈ ਸੀ। ਇਸ ਘਟਨਾ ’ਚ 14 ਦੁਕਾਨਦਾਰਾਂ ਨੂੰ 24 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਹੁਣ ਇਸ ਮਾਮਲੇ ’ਚ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਅੱਗ ਮਾਰਕੀਟ ’ਚ ਹੀ ਕੰਮ ਕਰਨ ਵਾਲੇ ਇਕ ਕਰਮਚਾਰੀ ਨੇ ਲਾਈ ਸੀ।
ਮੁਲਜ਼ਮ ਦੀ ਪਛਾਣ ਅਕਾਊਂਟੈਂਟ ਦਾ ਕੰਮ ਕਰਨ ਵਾਲੇ ਵਿਨੋਦ ਪੰਡਿਤ ਸਾਵਲੇ (33) ਵਜੋਂ ਹੋਈ ਹੈ। ਸੂਰਤ ਕ੍ਰਾਈਮ ਬ੍ਰਾਂਚ ਦੀ ਪੁੱਛਗਿੱਛ ’ਚ ਮੁਲਜ਼ਮ ਨੇ ਦੱਸਿਆ ਕਿ ਉਸ ਨੇ 10 ਹਜ਼ਾਰ ਰੁਪਏ ਦੇ ਬਕਾਇਆ ਤਨਖਾਹ ਨੂੰ ਲੈ ਕੇ 2 ਮਾਲਕਾਂ ਤੋਂ ਬਦਲਾ ਲੈਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇਸ ਲਈ ਉਹ 150 ਰੁਪਏ ਦਾ ਪੈਟਰੋਲ ਖਰੀਦ ਕੇ ਲਿਆਇਆ ਸੀ ਅਤੇ ਦੁਕਾਨ ਦੇ ਬਾਹਰ ਰੱਖੇ ਕੱਪੜਿਆਂ ਦੇ ਪਾਰਸਲ ਨੂੰ ਅੱਗ ਲਾ ਕੇ ਫਰਾਰ ਹੋ ਗਿਆ ਸੀ। ਹਾਲਾਂਕਿ, ਉਸ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਇਸ ਨਾਲ ਕਈ ਹੋਰ ਦੁਕਾਨਦਾਰਾਂ ਦਾ ਵੀ ਕਰੋੜਾਂ ਦਾ ਨੁਕਸਾਨ ਹੋ ਜਾਵੇਗਾ।
ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ ਤੋਂ ਹੋਵੇਗਾ ਲਾਗੂ : ਗੋਇਲ
NEXT STORY