ਜੈਪੁਰ- ਭਾਰਤੀ ਹਥਿਆਰਬੰਦ ਫ਼ੋਰਸਾਂ ਵਲੋਂ 'ਆਪਰੇਸ਼ਨ ਸਿੰਦੂਰ' ਦੇ ਅਧੀਨ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ ਅੱਤਵਾਦੀ ਟਿਕਾਣਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਪੈਦਾ ਸਥਿਤੀ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਸਰਹੱਦੀ ਇਲਾਕਿਆਂ 'ਚ ਪ੍ਰਸ਼ਾਸਨਿਕ ਅਤੇ ਪੁਲਸ ਕਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਦੇ ਚਾਰ ਸਰਹੱਦੀ ਜ਼ਿਲ੍ਹਿਆਂ 'ਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੌਕਸੀ ਵਜੋਂ ਗੰਗਾਨਗਰ, ਬੀਕਾਨੇਰ, ਜੈਸਲਮੇਰ ਅਤੇ ਬਾੜਮੇਰ ਜ਼ਿਲ੍ਹਿਆਂ 'ਚ ਸਕੂਲ ਬੰਦ ਹਨ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਇਹ ਜ਼ਿਲ੍ਹੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਹਨ। ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਦੀ ਸਥਿਤੀ ਨੂੰ ਲੈ ਕੇ ਬੁੱਧਵਾਰ ਨੂੰ ਇੱਥੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਅਤੇ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਦਿੱਤੇ। ਸੂਤਰਾਂ ਨੇ ਦੱਸਿਆ ਕਿ ਰਾਜ ਦੇ ਮੁੱਖ ਸਕੱਤਰ ਸੁਧਾਂਸ਼ ਪੰਤ ਅਤੇ ਪੁਲਸ ਦੇ ਡਾਇਰੈਕਟਰ ਜਨਰਲ ਯੂਆਰ ਸਾਹੂ ਨੇ ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਅਧਿਕਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਮੌਖਿਕ ਰੂਪ ਨਾਲ ਉਨ੍ਹਾਂ ਨੂੰ ਆਪਣੇ-ਆਪਣੇ ਹੈੱਡ ਕੁਆਰਟਰਾਂ ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਕੁਨੈਕਸ਼ਨ ਦੀ ਉਡੀਕ 'ਚ ਸੂਬੇ ਦੇ 1.50 ਲੱਖ ਬਿਨੈਕਾਰ, ਸਭ ਤੋਂ ਵੱਧ ਕਿਸਾਨਾਂ ਦੀਆਂ ਅਰਜ਼ੀਆਂ
NEXT STORY