ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ 'ਮਹਾਦੇਵ' ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸ਼੍ਰੀਨਗਰ ਨੇੜੇ ਦਾਚੀਗਾਮ ਜੰਗਲਾਤ ਖੇਤਰ 'ਚ ਪਹਿਲਗਾਮ ਨੇੜੇ ਪੁਲਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੂਤਰਾਂ ਅਨੁਸਾਰ ਇਸ ਮੁਕਾਬਲੇ ਦੌਰਾਨ ਪਹਿਲਗਾਮ ਹਮਲੇ ਦੇ ਮਾਸਟਰਮਾਈਂਡ ਮੂਸਾ ਸਮੇਤ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ - ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਦੱਸ ਦੇਈਏ ਕਿ ਸੁਰੱਖਿਆ ਬਲਾਂ ਨੂੰ ਇਸ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਸੀਆਰਪੀਐਫ ਨੇ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਬਲਾਂ ਦੀ ਟੀਮ ਨੇ ਸੋਮਵਾਰ ਨੂੰ ਜੰਗਲਾਂ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾ ਕੇ ਟੀਆਰਐੱਫ ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ। ਇਹ ਇਲਾਕਾ ਸ਼੍ਰੀਨਗਰ ਦੇ ਬਾਹਰੀ ਇਲਾਕੇ ਵਿੱਚ ਹੈ। ਜੰਗਲਾਂ ਵਿੱਚ ਅੱਤਵਾਦੀਆਂ ਅਤੇ ਪੁਲਸ ਨਾਲ ਹੋਏ ਮੁਕਾਬਲੇ ਵਿਚ 3 ਅੱਤਵਾਦੀ ਮਾਰੇ ਗਏ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਨੂੰ ਸ਼੍ਰੀਨਗਰ ਨੂੰ ਤਰਾਲ ਨਾਲ ਜੋੜਨ ਵਾਲੇ ਦਾਚੀਗਾਮ ਨੈਸ਼ਨਲ ਪਾਰਕ ਦੇ ਉੱਪਰਲੇ ਹਿੱਸੇ ਵਿੱਚ ਇੱਕ ਸਰਚ ਆਪ੍ਰੇਸ਼ਨ ਦੌਰਾਨ ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਵਿੱਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ।
ਇਹ ਵੀ ਪੜ੍ਹੋ - '2 ਘੰਟੇ ਬਾਅਦ ਉਡਾ ਦੇਵਾਂਗੇ CM ਦਫ਼ਤਰ ਤੇ ਜੈਪੁਰ ਏਅਰਪੋਰਟ', ਅਲਰਟ 'ਤੇ ਸੁਰੱਖਿਆ ਏਜੰਸੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਹਾਇਕ ਖੇਤੀਬਾੜੀ ਇੰਜੀਨੀਅਰ ਦੀਆਂ ਅਸਾਮੀਆਂ ਲਈ ਨਿਕਲੀ ਭਰਤੀ
NEXT STORY