ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਸੁਰੱਖਿਆ ਬਲਾਂ ਨੂੰ ਸ਼ੋਪੀਆਂ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਇਸ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ। ਮੁਕਾਬਲੇ 'ਚ ਹੁਣ ਤਕ ਇਕ ਅੱਤਵਾਦੀ ਦੀ ਮੌਤ ਹੋ ਚੁੱਕੀ ਹੈ। ਸੁਰੱਖਿਆ ਬਲਾਂ ਨੇ ਦੋ ਹੋਰ ਅੱਤਵਾਦੀਆਂ ਨੂੰ ਵੀ ਘੇਰ ਲਿਆ ਹੈ। ਸਰਚ ਆਪਰੇਸ਼ਨ ਜਾਰੀ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸ਼ੋਪੀਆਂ 'ਚ ਦੇਰ ਰਾਤ ਐਨਕਾਊਂਟਰ 'ਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਕਾਮਯਾਬੀ ਲੱਗੀ ਸੀ। ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਟਾਪ ਕਮਾਂਡਰ ਮੁੰਨਾ ਲਾਹੌਰੀ ਮਾਰਿਆ ਗਿਆ ਸੀ। ਮੁੰਨਾ ਪਾਕਿਸਤਾਨ ਦਾ ਰਿਹਾਣ ਵਾਲਾ ਸੀ। ਉਸ ਦੇ ਨਾਲ ਉਸ ਦਾ ਇਕ ਸਥਾਨਕ ਸਾਥੀ ਵੀ ਮਾਰਿਆ ਗਿਆ।
ਮੁੰਬਈ 'ਚ ਚੱਲਦੀ ਬੱਸ ਨੂੰ ਲੱਗੀ ਅੱਗ, ਟਲਿਆ ਵੱਡਾ ਹਾਦਸਾ
NEXT STORY