ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਗੁੱਡਰ ਜੰਗਲ ਖੇਤਰ ਵਿੱਚ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਫੌਜ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ, ਜਿਸਦੀ ਜੰਗਲ ਦੇ ਵਿਚਕਾਰ ਪਈ ਲਾਸ਼ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਫੌਜ, ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐਫ) ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਦੀ ਇੱਕ ਸਾਂਝੀ ਟੀਮ ਨੇ ਗੁੱਡਰ ਜੰਗਲ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇੱਕ ਪੁਲਸ ਅਧਿਕਾਰੀ ਨੇ ਕਿਹਾ, 'ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਜਗ੍ਹਾ 'ਤੇ ਪਹੁੰਚੇ, ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ।' ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਜਾਰੀ ਹੈ। ਸਖ਼ਤ ਘੇਰਾਬੰਦੀ ਨੂੰ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਵਾਧੂ ਬਲ ਭੇਜੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਦਾ ਕੱਟ 'ਤਾ ਚਾਲਾਨ! ਸਫ਼ਰ ਕਰਦੇ ਸਮੇਂ ਨਹੀਂ ਕਰਦੇ ਸੀ ਆਹ ਕੰਮ
NEXT STORY