ਸ਼੍ਰੀਨਗਰ— ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ਹਿਰ ਦੇ ਬਾਹਰੀ ਇਲਾਕੇ ਸਥਿਤ ਮੁਜਗੁੰਡ 'ਚ ਸ਼੍ਰੀਨਗਰ-ਬਾਂਦੀਪੁਰਾ ਮਾਰਗ ਨੇੜੇ ਸ਼ਾਮ ਨੂੰ ਘੇਰਾਬੰਦੀ ਕੀਤੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਜਦੋਂ ਤਲਾਸ਼ੀ ਕਰ ਰਹੇ ਸਨ, ਉਦੋਂ ਹੀ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜੋ ਮੁਕਾਬਲੇ 'ਚ ਬਦਲ ਗਿਆ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਜਾਰੀ ਹੈ ਤੇ ਅੱਗੇ ਦੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਵਿਦੇਸ਼ 'ਚ ਵੀ ਵਾਡਰਾ ਦੀ ਜਾਇਦਾਦ, ED ਨੂੰ ਮਿਲੇ ਸਬੂਤ : ਸੂਤਰ
NEXT STORY