ਕਠੂਆ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕਠੂਆ ਦੇ ਬਿਲਾਵਰ ਖੇਤਰ ਵਿੱਚ ਸੁਰੱਖਿਆ ਬਲਾਂ ਫੋਰਸ ਅੱਤਵਾਦ ਵਿਰੋਧੀ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
ਸੂਤਰਾਂ ਅਨੁਸਾਰ ਸੁਰੱਖਿਆ ਫੋਰਸ ਨੂੰ ਇਸ ਇਲਾਕੇ ਵਿੱਚ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਜਦੋਂ ਸੁਰੱਖਿਆ ਫੋਰਸ ਦੇ ਜਵਾਨ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ, ਤਾਂ ਅੱਤਵਾਦੀਆਂ ਨੇ ਉਹਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦਾ ਭਾਰਤੀ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ 2 ਤੋਂ 3 ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਇਹ ਮੁਕਾਬਲਾ ਜਾਰੀ ਸੀ।
ਗਣਤੰਤਰ ਦਿਵਸ ਤੋਂ ਪਹਿਲਾਂ ਪਾਕਿਸਤਾਨ ਦੀ ਨਾਪਾਕ ਸਾਜ਼ਿਸ਼
26 ਜਨਵਰੀ ਯਾਨੀ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪੂਰੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪਾਕਿਸਤਾਨ ਇਸ ਮੌਕੇ 'ਤੇ ਕਿਸੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸੀਮਾ ਵਰਤੀ ਇਲਾਕਿਆਂ ਵਿੱਚ ਸ਼ੱਕੀ ਡਰੋਨ ਅਤੇ ਕੋਡ ਲਿਖੇ ਹੋਏ ਪਾਕਿਸਤਾਨੀ ਕਬੂਤਰ ਵੀ ਦੇਖੇ ਗਏ ਹਨ। ਇਸ ਤੋਂ ਇਲਾਵਾ, ਹਾਲ ਹੀ ਵਿੱਚ ਸਾਂਬਾ ਸੈਕਟਰ ਵਿੱਚ ਡਰੋਨ ਰਾਹੀਂ ਭੇਜੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਸਨ।
ਸਰਹੱਦ 'ਤੇ ਤਾਇਨਾਤ ਜਵਾਨ ਪਾਕਿਸਤਾਨ ਦੀ ਹਰ ਹਰਕਤ ਨੂੰ ਕੁਚਲਣ ਲਈ ਪੂਰੀ ਤਰ੍ਹਾਂ ਤਿਆਰ ਹਨ। ਘਾਟੀ ਨੂੰ ਇੱਕ ਤਰ੍ਹਾਂ ਨਾਲ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ,। ਫਿਲਹਾਲ ਬਿਲਾਵਰ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਵਾਧੂ ਫੋਰਸ ਮੌਕੇ 'ਤੇ ਭੇਜੀ ਗਈ ਹੈ।
J&K: ਅੱਤਵਾਦ ਨਾਲ ਸੰਬੰਧ ਦੇ ਸ਼ੱਕ 'ਚ 5 ਹੋਰ ਸਰਕਾਰੀ ਕਰਮਚਾਰੀ ਬਰਖ਼ਾਸਤ
NEXT STORY