ਸ਼੍ਰੀਨਗਰ/ਜੰਮੂ (ਸੰਜੀਵ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ’ਚ ਐਤਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਰਿਹਾ। ਇਸ ਦੌਰਾਨ, ਸੁਰੱਖਿਆ ਫੋਰਸਾਂ ਨੇ ਇਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ, ਜਦੋਂ ਕਿ ਬੀਤੇ ਦਿਨ ਇਥੇ ਹੋਏ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਸਨ। ਬੀਤੇ 3 ਦਿਨਾਂ ਤੋਂ ਇਥੇ ਜਾਰੀ ਮੁਕਾਬਲੇ ’ਚ ਹੁਣ ਤੱਕ 3 ਅੱਤਵਾਦੀ ਢੇਰ ਹੋ ਚੁੱਕੇ ਹਨ।
ਕੁਲਗਾਮ ਜ਼ਿਲੇ ਦੇ ਅਖਲ ਜੰਗਲਾਤ ਖੇਤਰ ’ਚ ਚੱਲ ਰਹੇ ਮੁਕਾਬਲੇ ’ਚ ਸੁਰੱਖਿਆ ਫੋਰਸਾਂ ਨੇ 2 ਹੋਰ ਅੱਤਵਾਦੀਆਂ ਦੀ ਘੇਰਾਬੰਦੀ ਕੀਤੀ ਹੋਈ ਹੈ। ਅਧਿਕਾਰਤ ਤੌਰ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ, ਅਖਲ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ’ਤੇ ਫੌਜ, ਪੁਲਸ ਅਤੇ ਸੀ. ਆਰ. ਪੀ. ਐੱਫ. ਦੀ ਇਕ ਸਾਂਝੀ ਟੀਮ ਨੇ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੂੰ ਮਾਰਨ ਲਈ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਜੰਮੂ-ਕਸ਼ਮੀਰ ਪੁਲਸ ਦੇ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ ਅਤੇ ਫੌਜ ਦੇ ਉੱਚ ਅਧਿਕਾਰੀ ਅੱਤਵਾਦੀਆਂ ਵਿਰੁੱਧ ਚੱਲ ਰਹੇ ਸੁਰੱਖਿਆ ਫੋਰਸਾਂ ਦੇ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ।
ਜਾਣਕਾਰੀ ਅਨੁਸਾਰ, 3 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਲੱਗਭਗ ਇਕ ਘੰਟੇ ਤੱਕ ਅੱਤਵਾਦੀਆਂ ਵੱਲੋਂ ਗੋਲੀਬਾਰੀ ਨਾ ਹੋਣ ’ਤੇ ਸੁਰੱਖਿਆ ਫੋਰਸਾਂ ਨੂੰ ਲੱਗਾ ਕਿ ਸਾਰੇ ਅੱਤਵਾਦੀ ਮਾਰੇ ਗਏ ਹਨ। ਜਦੋਂ ਸੁਰੱਖਿਆ ਫੋਰਸਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈਣ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਫਿਰ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦੇ ਰਹੀਆਂ ਹਨ। ਗੋਲੀਬਾਰੀ ’ਚ ਇਕ ਸੁਰੱਖਿਆ ਜਵਾਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਉੱਥੇ ਹੀ, ਮਾਰੇ ਗਏ 3 ਅੱਤਵਾਦੀਆਂ ਦੀਆਂ ਲਾਸ਼ਾਂ ਨੇੜਿਓਂ ਵੱਡੀ ਮਾਤਰਾ ’ਚ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ’ਚ ਸੁਰੱਖਿਆ ਫੋਰਸਾਂ ਨੇ ਪਿਛਲੇ 6 ਦਿਨਾਂ ’ਚ ਵੱਖ-ਵੱਖ ਮੁਕਾਬਲਿਆਂ ’ਚ 8 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਕੀ ਸੱਚ ਹੋਵੇਗੀ ਮਹਾਨ ਵਿਗਿਆਨੀ ਸਟੀਫਨ ਦੀ ਏਲੀਅਨ ਨਾਲ ਜੁੜੀ ਭਵਿੱਖਬਾਣੀ? ਵਿਗਿਆਨੀਆਂ ਨੇ ਦਿੱਤੀ ਚੇਤਾਵਨੀ
NEXT STORY