ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਾਕਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਜ਼ਿਲ੍ਹੇ ਦੇ ਚਾਰਸੂ ਇਲਾਕੇ 'ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਤੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਹਿੰਮ ਮੁਕਾਬਲੇ 'ਚ ਤਬਦੀਲ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਅਤੇ ਉਸ ਦੇ ਸੰਗਠਨ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ।
ਕੰਮ ਵਾਲੀ ਥਾਂ ’ਤੇ ਮਰਦਾਂ ਦੀ ਤੁਲਨਾ ’ਚ ਔਰਤਾਂ ’ਤੇ ਕੰਮ ਦਾ ਦਬਾਅ ਜ਼ਿਆਦਾ
NEXT STORY