ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਫ਼ੋਰਸਾਂ ਨੇ ਸੰਯੁਕਤ ਰੂਪ ਨਾਲ ਦੇਰ ਰਾਤ ਬੁੱਧਵਾਰ ਨੂੰ ਰੈੱਡਵਾਨੀ ਬਾਲਾ ’ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਇਹ ਮੁਕਾਬਲਾ ਸ਼ੁਰੂ ਹੋਇਆ।
ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ
ਪੁਲਸ ਨੇ ਕਿਹਾ,‘‘ਤਲਾਸ਼ ਮੁਹਿੰਮ ਦੌਰਾਨ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ’ਚ ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਹਨ।’’ ਪੁਲਸ ਅਨੁਸਾਰ ਇਲਾਕੇ ’ਚ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਹਾਲੇ ਜਾਰੀ ਹੈ। ਦੱਸਣਯੋਗ ਹੈ ਕਿ ਗੁਆਂਢੀ ਜ਼ਿਲ੍ਹਾ ਪੁਲਵਾਮਾ ’ਚ ਬੁੱਧਵਾਰ ਨੂੰ ਵੀ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦਾ ਇਕ ਅੱਤਵਾਦੀ ਮੁਕਾਬਲੇ ’ਚ ਮਾਰਿਆ ਗਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੁਲਗਾਮ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ
NEXT STORY