ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਅੱਜ ਮੁੱਠਭੇੜ ਹੋਈ। ਰਿਪੋਰਟ ਮੁਤਾਬਕ ਇਲਾਕੇ 'ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਸੁਰੱਖਿਆ ਬਲਾਂ ਨੇ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਖੋਜ ਮੁਹਿੰਮ ਸ਼ੁਰੂ ਕੀਤੀ, ਜਿਸ 'ਚ ਆਪਣੇ ਆਪ ਨੂੰ ਘਿਰਦੇ ਦੇਖ ਕੇ ਅੱਤਵਾਦੀਆਂ ਨੇ ਜਵਾਨਾਂ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ।
ਜ਼ਿਕਰਯੋਗ ਹੈ ਕਿ ਅੱਜ ਕਸ਼ਮੀਰ 'ਚ ਵੱਖਵਾਦੀਆਂ ਨੇ ਬੰਦ ਬੁਲਾਇਆ ਹੋਇਆ ਹੈ।
ਹਰਿਆਣਾ 'ਚ ਅਮਿਤ ਸ਼ਾਹ ਦੇ ਦੌਰੇ ਦੀ ਸੁਰੱਖਿਆ ਲਈ ਅੱਜ ਪਹੁੰਚੇਗੀ NSG ਟੀਮ
NEXT STORY