ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਨੇ ਦੱਸਿਆ ਕਿ ਇਸ ਖੇਤਰ ਵਿੱਚ ਅੱਤਵਾਦੀਆਂ ਦੀਆਂ ਸ਼ੱਕੀ ਗਤੀਵਿਧੀਆਂ ਵੇਖੀਆਂ ਗਈਆਂ, ਜਿਸ ਤੋਂ ਬਾਅਦ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਸਾਂਝੇ ਤੌਰ 'ਤੇ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਟੀਮ 'ਤੇ ਗੋਲੀਬਾਰੀ ਕੀਤੀ। ਜਵਾਬ ਵਿੱਚ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਦੀ ਟੀਮ ਨੇ ਮੁਕਾਬਲੇ ਵਿੱਚ ਦੋਵੇਂ ਅੱਤਵਾਦੀਆਂ ਨੂੰ ਮਾਰ ਦਿੱਤਾ।
ਇਹ ਵੀ ਪੜ੍ਹੋ : ਸਵਿਸ ਬੈਂਕਾਂ 'ਚ ਭਾਰਤੀਆਂ ਦੀ ਕਿੰਨੀ ਹੈ ਜਮ੍ਹਾਂ-ਪੂੰਜੀ? ਸਰਕਾਰ ਨੇ ਸੰਸਦ 'ਚ ਦਿੱਤੀ ਪੂਰੀ ਜਾਣਕਾਰੀ
ਸੁਰੱਖਿਆ ਬਲਾਂ ਨੇ ਦੱਸਿਆ ਕਿ ਦੇਗਵਾਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਫੌਜ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਕਾਰਵਾਈ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ।
ਸਰਚ ਆਪ੍ਰੇਸ਼ਨ ਜਾਰੀ
ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੁਕਾਬਲੇ ਤੋਂ ਬਾਅਦ ਖੇਤਰ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਅੱਤਵਾਦੀ ਇਲਾਕੇ ਵਿੱਚ ਲੁਕਿਆ ਨਾ ਹੋਵੇ।
ਇਹ ਵੀ ਪੜ੍ਹੋ : ਭਾਰਤ High ਅਮਰੀਕੀ ਟੈਰਿਫ ਲਈ ਤਿਆਰ! ਵਿਆਪਕ ਵਪਾਰ ਸਮਝੌਤੇ 'ਤੇ ਨਜ਼ਰਾਂ
ਪਹਿਲਗਾਮ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਢੇਰ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਫੌਜ ਨੇ ਆਪਰੇਸ਼ਨ ਮਹਾਦੇਵ ਤਹਿਤ ਸ੍ਰੀਨਗਰ ਦੇ ਲਿਡਵਾਸ ਵਿੱਚ ਪਹਿਲਗਾਮ 'ਚ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਆਪ੍ਰੇਸ਼ਨ ਸ਼੍ਰੀਨਗਰ ਦੇ ਸੰਘਣੇ ਦਾਚੀਗਾਓਂ ਜੰਗਲਾਂ ਵਿੱਚ ਸ਼ੁਰੂ ਕੀਤਾ ਗਿਆ ਸੀ। ਫੌਜ ਨੇ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਅਤੇ ਕਈ ਦਿਨਾਂ ਦਾ ਰਾਸ਼ਨ ਵੀ ਬਰਾਮਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਹੁਣ 5 ਦਿਨ ਹੀ ਖੁੱਲ੍ਹਿਆ ਕਰਨਗੇ ਬੈਂਕ? ਸਰਕਾਰ ਨੇ ਸੰਸਦ 'ਚ ਦਿੱਤਾ ਇਹ ਜਵਾਬ
NEXT STORY