ਜੰਮੂ/ਰਿਆਸੀ (ਉਦੈ)– ਰਿਆਸੀ ਜ਼ਿਲ੍ਹੇ ਦੇ ਚਸਾਨਾ ਇਲਾਕੇ ’ਚ ਅੱਤਵਾਦੀਆਂ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਜਦ ਸੁਰੱਖਿਆ ਦਸਤਿਆਂ ਦੇ ਜਵਾਨ ਸ਼ੱਕੀ ਸਥਾਨ ਵੱਲ ਵਧੇ ਤਾਂ ਅੱਤਵਾਦੀਆਂ ਨੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ’ਚ ਇਕ ਅੱਤਵਾਦੀ ਨੂੰ ਮਾਰ ਦਿੱਤਾ। ਏ. ਡੀ. ਜੀ. ਪੀ. ਜੰਮੂ ਮੁਕੇਸ਼ ਸਿੰਘ ਨੇ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ ਜਦਕਿ ਮੁਹਿੰਮ ਅਜੇ ਜਾਰੀ ਹੈ। ਮੁਕਾਬਲੇ ’ਚ ਫੌਜ ਦਾ ਜਵਾਨ ਅਤੇ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਨਸ਼ਾ ਤਸਕਰਾਂ ਨੇ ਪੁਲਸ ਮੁਲਾਜ਼ਮ ’ਤੇ ਚੜ੍ਹਾ ’ਤੀ ਥਾਰ ; ਲੱਤ ਤੇ ਬਾਂਹ ਟੁੱਟੀ
ਰੱਖਿਆ ਬੁਲਾਰੇ ਲੈਫ. ਕਰਨਲ ਸੁਨੀਲ ਬਰਤਵਾਲ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ’ਤੇ ਫ਼ੌਜ ਦੇ ਜਵਾਨਾਂ ਨੇ ਰਿਆਸੀ ਜ਼ਿਲ੍ਹੇ ਦੇ ਚਸਾਨਾ ਦੇ ਨੇੜੇ ਤੁਲੀ ਬਸਨਾ ’ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਵੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਅਤੇ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ
ਮੁਕਾਬਲੇ ਦੌਰਾਨ ਜਵਾਨਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਜਦਕਿ ਮੁਕਾਬਲਾ ਸਥਾਨ ’ਤੇ ਲੁਕੇ ਹੋਰ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਅੱਜ, I.N.D.I.A. ਗੱਠਜੋੜ ਦੀ ਪਹਿਲੀ ਪ੍ਰੀਖਿਆ
NEXT STORY