ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਦੇ ਨਾਦੇਰ, ਤ੍ਰਾਲ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਦੇ ਖ਼ਬਰ ਹੈ। ਤ੍ਰਾਲ ਇਲਾਕੇ ਵਿਚ ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਜੇ ਵੀ 2 ਤੋਂ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਆਪ੍ਰੇਸ਼ਨ ਸਿੰਦੂਰ ਮਗਰੋਂ ਅਜੇ ਤੱਕ ਕਈ ਅੱਤਵਾਦੀਆਂ ਨੂੰ ਢੇਰ ਕੀਤਾ ਹੈ।
ਭਾਰਤੀ ਫੌਜ, ਜੰਮੂ ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਨੇ ਤ੍ਰਾਲ ਦੇ ਨਾਦੇਰ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਜਵਾਨਾਂ ਨੂੰ ਕੁਝ ਸ਼ੱਕੀ ਗਤੀਵਿਧੀਆਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਵਲੋਂ ਪੁਲਵਾਮਾ ਵਿਚ 48 ਘੰਟਿਆਂ ਵਿਚ ਇਹ ਦੂਜਾ ਐਨਕਾਊਂਟਰ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ੋਪੀਆਂ ਵਿਚ ਲਕਸ਼ਰ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਸੀ।
ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
NEXT STORY