ਸ਼੍ਰੀਨਗਰ—ਜੰਮੂ ਅਤੇ ਕਸ਼ਮੀਰ 'ਚ ਕੁਲਗਾਮ ਦੇ ਮੁਹੰਮਦਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ, ਜਿਸ ਦੌਰਾਨ ਸੁਰੱਖਿਆਬਲਾਂ ਨੇ 1 ਅੱਤਵਾਦੀ ਮਾਰ ਦਿੱਤਾ ਫਿਲਹਾਲ ਮਾਰੇ ਗਏ ਅੱਤਵਾਦੀ ਦੀ ਲਾਸ਼ ਬਰਾਮਦ ਨਹੀਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀ ਨੇ ਦੱਸਿਆ ਕਿ 9 ਆਰ. ਆਰ, 18 ਬੀ. ਐੱਨ, ਸੀ. ਆਰ. ਪੀ. ਐੱਫ. ਅਤੇ ਐੱਸ. ਓ. ਡੀ. ਕੁਲਗਾਮ ਦੀ ਇੱਕ ਸੰਯੁਕਤ ਟੀਮ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ 'ਚ ਜਾਣਕਾਰੀ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਤੇਜ਼ ਕਰਨ 'ਤੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁੱਠਭੇੜ ਹੋ ਗਈ।ਅਧਿਕਾਰੀ ਨੇ ਇਹ ਵੀ ਦੱਸਿਆ ਕਿ ਮੁੱਠਭੇੜ 'ਚ 1 ਅੱਤਵਾਦੀ ਮਾਰਿਆ ਗਿਆ ਅਤੇ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਲਗਾਮ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀ ਗਈ ਹੈ।
ਪੱਛਮੀ ਬੰਗਾਲ ਹਿੰਸਾ 'ਚ ਮਾਰੇ ਗਏ ਭਾਜਪਾ ਵਰਕਰਾਂ ਦੇ ਪਰਿਵਾਰ ਮੋਦੀ ਦੀ ਸਹੁੰ ਚੁੱਕ ਸਮਾਗਮ 'ਚ ਸੱਦਾ
NEXT STORY