ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਚਤਰੋ ਖੇਤਰ ਦੇ ਗੁਰੀਨਾਲ ਪਿੰਡ ਦੇ ਉਪਰਲੇ ਹਿੱਸੇ ਵਿੱਚ ਦਾਨਾ ਧਾਰ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।
ਇਹ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੋ ਇਲਾਕੇ 'ਚ ਹੋ ਰਿਹਾ ਹੈ, ਜਿਸ ਨੂੰ ਅੱਤਵਾਦੀ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਸੁਰੱਖਿਆ ਬਲ ਅੱਤਵਾਦੀਆਂ ਨੂੰ ਫੜਨ ਜਾਂ ਖਤਮ ਕਰਨ ਲਈ ਆਪਰੇਸ਼ਨ ਚਲਾ ਰਹੇ ਹਨ। ਬੁਲਾਰੇ ਨੇ ਕਿਹਾ ਕਿ ਦੋਵੇਂ ਪਾਸਿਓਂ ਗੋਲੀਬਾਰੀ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਇਸ ਜ਼ਿਲ੍ਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਇੱਕ ਸਮੂਹ ਵਿਚਕਾਰ ਮੁਕਾਬਲਾ ਹੋਇਆ। 13 ਸਤੰਬਰ ਨੂੰ ਇਸੇ ਜ਼ਿਲ੍ਹੇ ਦੇ ਚਤਰੂ ਇਲਾਕੇ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ। ਸ਼ੁੱਕਰਵਾਰ ਨੂੰ ਰਿਆਸੀ ਜ਼ਿਲੇ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਸੀ।
ਬੂਟਾ ਤੋੜਣ ਦੀ ਦਿੱਤੀ ਤਾਲਿਬਾਨੀ ਸਜ਼ਾ, ਔਰਤ ਨੇ ਬੱਚੇ ਨੂੰ ਜ਼ੰਜੀਰ ਨਾਲ ਬੰਨ੍ਹ ਕੇ ਕੁੱਟਿਆ
NEXT STORY