ਨੈਸ਼ਨਲ ਡੈਸਕ- ਕਰਨਾਟਕ ਮੰਤਰੀ ਮੰਡਲ ਨੇ ਬਾਲ ਵਿਆਹ ’ਤੇ ਨਕੇਲ ਕੱਸਣ ਲਈ ਇਕ ਅਹਿਮ ਕਦਮ ਚੁੱਕਦੇ ਹੋਏ ਵੀਰਵਾਰ ਨੂੰ ਬਾਲ ਵਿਆਹ ਰੋਕੂ (ਕਰਨਾਟਕ ਸੋਧ) ਬਿੱਲ, 2025 ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਨਾਬਾਲਿਗਾਂ ਦੀ ਮੰਗਣੀ ਨੂੰ ਵੀ ਅਪਰਾਧ ਬਣਾਉਣ ਦੀ ਵਿਵਸਥਾ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕਾਨੂੰਨ ਅਤੇ ਸੰਸਦੀ ਕਾਰਜ ਮੰਤਰੀ ਐੱਚ.ਕੇ. ਪਾਟਿਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੈਠਕ ਵਿਚ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਬਿੱਲ ਵਿਧਾਨ ਮੰਡਲ ਦੇ ਆਉਂਦੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਕਈ ਗੰਦੀਆਂ ਵੀਡੀਓਜ਼ ਤੇ 1,200 ਤਸਵੀਰਾਂ ! ਹਸਪਤਾਲ 'ਚ ਕੰਮ ਕਰਦੇ ਨੌਜਵਾਨ ਦੀ ਗੰਦੀ ਕਰਤੂਤ
ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਤੱਥ ’ਤੇ ਨੋਟਿਸ ਲਿਆ ਕਿ 2023-24 ਦੌਰਾਨ ਸੂਬੇ ਵਿਚ ਲੱਗਭਗ 700 ਬਾਲ ਵਿਆਹਾਂ ਦੀ ਸੂਚਨਾ ਮਿਲੀ ਸੀ। ਇਹ ਫੈਸਲਾ ਮੁੱਖ ਮੰਤਰੀ ਸਿੱਧਰਮਈਆ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਬੈਠਕ ਵਿਚ ਪਾਸ ਪ੍ਰਸਤਾਵ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੰਚਾਇਤਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓ.) ਨੂੰ ਬਾਲ ਵਿਆਹ ਰੋਕਣ ਲਈ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਸਨ।
ਇਹ ਵੀ ਪੜ੍ਹੋ- ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼ 'ਚ ਫ਼ਿਰ ਆਈ ਖ਼ਰਾਬੀ ! ਨਹੀਂ ਭਰ ਸਕਿਆ ਉਡਾਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਵਾਲਿਆਂ ਦੇ ਧੱਕੇ ਚੜ੍ਹ ਗਿਆ ਪ੍ਰੇਮਿਕਾ ਨੂੰ ਮਿਲਣ ਆਇਆ ਆਸ਼ਕ ! ਫ਼ਿਰ ਜੋ ਹੋਇਆ...
NEXT STORY