ਸ਼੍ਰੀਨਗਰ (ਭਾਸ਼ਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਕਸ਼ਮੀਰ 'ਚ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਇਕ ਉਮੀਦਵਾਰ ਦੇ ਪ੍ਰਚਾਰਕਰਤਾ ਨੂੰ ਹਿਰਾਸਤ 'ਚ ਲਿਆ ਗਿਆ ਹੈ। ਮਹਿਬੂਬਾ ਨੇ ਆਪਣੇ 'ਐਕਸ' ਪੋਸਟ ਦੇ ਮਾਧਿਅਮ ਨਾਲ ਕਿਹਾ,''ਇੰਜੀਨੀਅਰ ਰਸ਼ੀਦ ਦੇ ਮੁੱਖ ਪ੍ਰਚਾਰਕ ਸ਼ੌਕਤ ਪੰਡਤ ਨੂੰ ਚੁਗਲ ਥਾਣੇ 'ਚ ਹਿਰਾਸਤ 'ਚ ਰੱਖਿਆ ਗਿਆ ਹੈ। ਇਹ ਉਨ੍ਹਾਂ ਲੋਕਾਂ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ ਜੋ ਉਨ੍ਹਾਂ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ ਅਤੇ ਇਸੇ ਤਰ੍ਹਾਂ 'ਪ੍ਰਾਕਸੀ' ਉਮੀਦਵਾਰ ਦੀ ਮਦਦ ਕਰਨਾ ਚਾਹੁੰਦੇ ਹਨ। ਕਸ਼ਮੀਰ 'ਚ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।''
ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਦੇ ਦੋਸ਼ਾਂ 'ਤੇ ਪੁਲਸ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਉੱਤਰ ਕਸ਼ਮੀਰ ਦੇ ਲੰਗੇਟ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਸ਼ੇਖ ਅਬਦੁੱਲ ਰਸ਼ੀਦ ਉਰਫ਼ ਇੰਜੀਨੀਅਰ ਰਸ਼ੀਦ ਬਾਰਾਮੂਲਾ ਸੰਸਦੀ ਖੇਤਰ ਤੋਂ ਚੋਣ ਲੜ ਰਹੇ ਹਨ। ਉਹ ਅੱਤਵਾਦ ਦੇ ਵਿੱਤ ਪੋਸ਼ਣ ਦੇ ਦੋਸ਼ 'ਚ ਜੇਲ੍ਹ 'ਚ ਹਨ। ਪੀਪਲਜ਼ ਕਾਨਫਰੰਸ ਦੇ ਪ੍ਰਧਾਨ ਸੱਜਾਦ ਲੋਨ ਅਤੇ ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਵੀ ਇਸ ਸੀਟ ਤੋਂ ਆਪਣੀ ਕਿਸਮਤ ਅਜਮਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Fact Check: ਦਿੱਲੀ 'ਚ ਹੋਏ ਕਤਲ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵੀਡੀਓ ਭੜਕਾਊ ਦਾਅਵੇ ਨਾਲ ਵਾਇਰਲ
NEXT STORY