ਬਾਰਪੇਟਾ- ਆਸਾਮ ਦੇ ਬਾਰਪੇਟਾ ਜ਼ਿਲ੍ਹੇ ਵਿਚ ਜਮਾਤ 9ਵੀਂ ਦਾ ਵੀਰਵਾਰ ਨੂੰ ਹੋਣ ਵਾਲਾ ਸਾਲਾਨਾ ਅੰਗਰੇਜ਼ੀ ਦਾ ਪ੍ਰਸ਼ਨ ਪੱਤਰ ਸੋਸ਼ਲ ਮੀਡੀਆ 'ਤੇ ਲੀਕ ਹੋਣ ਮਗਰੋਂ ਪ੍ਰੀਖਿਆ ਰੱਦ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਬਾਰਪੇਟਾ ਦੇ ਸਕੂਲ ਇੰਸਪੈਕਟਰ ਰਤੁਲ ਕੁਮਾਰ ਦਾਸ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਕੇ ਪ੍ਰੀਖਿਆ ਰੱਦ ਕਰਨ ਦੀ ਸੂਚਨਾ ਦਿੱਤੀ ਹੈ। ਪ੍ਰੀਖਿਆ ਦੀ ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਹੁਕਮ ਵਿਚ ਕਿਹਾ ਕਿ ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ 20 ਮਾਰਚ ਨੂੰ ਹੋਣ ਵਾਲੀ 9ਵੀਂ ਜਮਾਤ ਦੀ ਸਾਲਾਨਾ ਅੰਗਰੇਜ਼ੀ ਦਾ ਪੇਪਰ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਜ਼ਿਲ੍ਹਾ ਪੱਧਰੀ ਅੰਦਰੂਨੀ ਪ੍ਰੀਖਿਆ ਕਮੇਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਨੂੰ ਪ੍ਰਸ਼ਨ ਪੱਤਰ ਲੀਕ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਪ੍ਰਸ਼ਨ ਪੱਤਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਅਸੀਂ ਸਾਰੇ ਦਾਅਵਿਆਂ ਦੀ ਜਾਂਚ ਕਰ ਰਹੇ ਹਾਂ। ਅਸੀਂ ਕੋਈ ਜੋਖਮ ਨਹੀਂ ਲੈ ਸਕਦੇ, ਇਸ ਲਈ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।
ਦਿੱਲੀ ਦੀਆਂ ਔਰਤਾਂ ਨੂੰ 2500 ਰੁਪਏ ਕਦੋਂ ਮਿਲਣਗੇ: ਆਤਿਸ਼ੀ
NEXT STORY